ਅਕਾਲੀ ਦਲ ਨਾਲ ਮੁੜ ਗੱਠਜੋੜ ਸੰਭਵ : ਮਨੋਰੰਜਨ ਕਾਲੀਆ

0
136

ਜਲੰਧਰ : ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਤੇ ਕੇਂਦਰੀ ਹਲਕੇ ਤੋਂ ਉਮੀਦਵਾਰ ਮਨੋਰੰਜਨ ਕਾਲੀਆ ਨੇ ਇਸ਼ਾਰਾ ਦਿੱਤਾ ਹੈ ਕਿ ਵੋਟਾਂ ਦੀ ਗਿਣਤੀ ਮਗਰੋਂ ਨਤੀਜੇ ਆਉਣ ਮਗਰੋਂ ਸਰਕਾਰ ਬਣਾਉਣ ਲਈ ਅਕਾਲੀ ਦਲ ਨਾਲ ਵੀ ਗੱਠਜੋੜ ਸੰਭਵ ਹੈ। ਉਨ੍ਹਾਂ ਕਿਹਾ ਕਿ ਜਨਤਾ ‘ਤੇ ਵਾਰ ਵਾਰ ਚੋਣਾਂ ਦਾ ਬੋਝ ਪਾਉਣ ਤੋਂ ਬਿਹਤਰ ਹੈ ਕਿ ਮਜ਼ਬੂਤ ਸਰਕਾਰ ਉਸਾਰੀ ਜਾਵੇ।
ਉਹ ਇਸ ਸਵਾਲ ਦਾ ਜਵਾਬ ਦੇ ਰਹੇ ਸਨ ਕਿ ਕੀ ਅਕਾਲੀ ਦਲ ਨਾਲ ਗੱਠਜੋੜ ਮੁੜ ਸੰਭਵ ਹੈ? ਇਸ ‘ਤੇ ਉਨ੍ਹਾਂ ਕਿਹਾ ਕਿ ਵੋਟਾਂ ਦੀ ਗਿਣਤੀ ਮਗਰੋਂ ਹਾਲਾਤ ਬਣੇ ਤਾਂ ਗੱਠਜੋੜ ਤੋਂ ਕੋਈ ਇਨਕਾਰ ਨਹੀਂ।
ਫ਼ਿਲਹਾਲ ਕਾਲੀਆ ਦੇ ਪ੍ਰਗਟਾਵੇ ਪਿੱਛੋਂ ਸਭ ਦੀਆਂ ਨਜ਼ਰਾਂ 10 ਮਾਰਚ ਦੇ ਨਤੀਜਿਆਂ ‘ਤੇ ਟਿਕੀਆਂ ਹੋਈਆਂ ਹਨ। ਕਾਲੀਆ ਦਾਅਵਾ ਕਰ ਰਹੇ ਹਨ ਕਿ ਵੋਟਾਂ ਦੀ ਗਿਣਤੀ ਪਿੱਛੋਂ ਭਾਜਪਾ ਦੀ ਸਰਕਾਰ ਬਣਨੀ ਤੈਅ ਹੈ। ਉਨ੍ਹਾਂ ਕਿਹਾ ਕਿ ਜਿਵੇਂ ਲੋਕਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿਚ ਤਬਦੀਲੀ ਤੇ ਸੂਬੇ ਦੇ ਵਿਕਾਸ ਨੂੰ ਮੁੱਖ ਰੱਖ ਕੇ ਵੋਟਾਂ ਪਾਈਆਂ ਹਨ, ਤੋਂ ਸਪੱਸ਼ਟ ਹੈ ਕਿ ਉਹ ਭਾਜਪਾ ਦੇ ਨਾਲ ਸਨ।