ਸ੍ਰੀ ਗੁਰੂ ਗੋਬਿੰਦ ਸਿੰਘ ਜੀ ਐਜੂਕੇਸ਼ਨਲ ਟਰੱਸਟ ਨੇ 16 ਵਿਦਿਆਰਥੀਆਂ ਨੂੰ ਸਕਾਲਰਸ਼ਿਪ ਵੰਡੀ

0
227

ਹਾਂਗਕਾਂਗ (ਜੰਗ ਬਹਾਦਰ ਸਿੰਘ)-ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਐਜੂਕੇਸ਼ਨਲ ਟਰੱਸਟ ਵਲੋਂ ਉੱਚ ਵਿੱਦਿਆ ਪ੍ਰਾਪਤੀ ਲਈ ਉਤਸ਼ਾਹਿਤ ਕਰਨ ਦੇ ਮਕਸਦ ਤਹਿਤ 16 ਵਿਦਿਆਰਥੀਆਂ ਨੂੰ 10,000 ਡਾਲਰ (ਹਰੇਕ) ਦੇ ਚੈੱਕ ਗੁਰਦੁਆਰਾ ਖ਼ਾਲਸਾ ਦੀਵਾਨ ਵਿਖੇ ਭੇਟ ਕੀਤੇ ਗਏ। ਟਰੱਸਟ ਦੇ ਸਕੱਤਰ ਗੁਲਬੀਰ ਸਿੰਘ ਬੱਤਰਾ ਮੁਤਾਬਿਕ ਹੁਣ ਤੱਕ ਟਰੱਸਟ 165 ਬੱਚਿਆਂ ਨੂੰ ਇਹ ਸਕਾਲਰਸ਼ਿਪ ਪ੍ਰਦਾਨ ਕਰ ਚੁੱਕਾ ਹੈ। ਟਰੱਸਟ ਦਾ ਮਕਸਦ ਪੰਜਾਬੀ ਭਾਈਚਾਰੇ ਦੇ ਬੱਚਿਆਂ ਨੂੰ ਉੱਚ ਸਿੱਖਿਆ ਲਈ ਉਤਸ਼ਾਹਿਤ ਕਰਨਾ ਹੈ ਤਾਂ ਜੋ ਬੱਚੇ ਉੱਚੇ ਅਹੁਦਿਆਂ ‘ਤੇ ਪਹੁੰਚ ਕੇ ਆਪਣੇ ਪਰਿਵਾਰ ਅਤੇ ਕੌਮ ਦਾ ਨਾਂਅ ਪੂਰੀ ਦੁਨੀਆ ਵਿਚ ਰੌਸ਼ਨ ਕਰ ਸਕਣ। ਇਸ ਮੌਕੇ ਹਾਂਗਕਾਂਗ ਦੇ ਉੱਘੇ ਕਾਰੋਬਾਰੀ ਹੈਰੀ ਬੰਗਾ, ਸ੍ਰੀਮਤੀ ਇੰਦਰਾ ਬੰਗਾ, ਸ੍ਰੀਮਤੀ ਰਾਨੂੰ ਵਾਸਨ ਅਤੇ ਸ਼ਰਨਜੀਤ ਸਿੰਘ ਨੇ ਵਿਸ਼ੇਸ਼ ਤੌਰ ‘ਤੇ ਹਾਜ਼ਰ ਹੋ ਕੇ ਵਿਦਿਆਰਥੀਆਂ ਨੂੰ ਸਕਾਲਰਸ਼ਿਪ ਦੇ ਚੈੱਕਾਂ ਦੀ ਵੰਡ ਕੀਤੀ।