ਗੁਰਦੁਆਰਾ ਖ਼ਾਲਸਾ ਦੀਵਾਨ ਵਲੋਂ ਬੱਚਿਆਂ ਲਈ ਗੁਰਮਤਿ ਕੈਂਪ

0
193

ਹਾਂਗਕਾਂਗ (ਜੰਗ ਬਹਾਦਰ ਸਿੰਘ)-ਗੁਰਦੁਆਰਾ ਖ਼ਾਲਸਾ ਦੀਵਾਨ ਵਲੋਂ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਐਜੂਕੇਸ਼ਨਲ ਟਰੱਸਟ ਦੇ ਸਹਿਯੋਗ ਨਾਲ ‘ਆਓ ਸਿੱਖੀ ਵਿਰਸੇ ਨਾਲ ਜੁੜੀਏ’ ਮੁਹਿੰਮ ਤਹਿਤ ਬੱਚਿਆਂ ਦਾ ਇਕ ਰੋਜ਼ਾ ਗੁਰਮਤਿ ਕੈਂਪ ਲਗਵਾਇਆ ਗਿਆ, ਜਿਸ ‘ਚ ਭਾਗ ਲੈਣ ਵਾਲੇ 90 ਤੋਂ ਵੱਧ ਬੱਚਿਆਂ ਨੂੰ ਸਿੱਖ ਜੀਵਨ ਜਾਂਚ, ਕੇਸਾਂ ਦੀ ਅਹਿਮੀਅਤ, ਨਿਤਨੇਮ, ਸਿੱਖ ਇਤਿਹਾਸ ਅਤੇ ਗੁਰਬਾਣੀ ਅਨੁਸਾਰ ਜੀਵਨ ਜਿਊਣਾ ਆਦਿ ਵਿਸ਼ਿਆਂ ਪ੍ਰਤੀ ਜਾਗਰੂਕ ਕੀਤਾ ਗਿਆ | ਇਸ ਕੈਂਪ ਦੌਰਾਨ ਪੰਜਾਬੀ ਭਾਸ਼ਾ ਸਿਖਲਾਈ, ਦਸਤਾਰ ਸਿਖਲਾਈ ਦੀਆਂ ਕਲਾਸਾਂ ਦੇ ਨਾਲ ਬੱਚਿਆਂ ਦੇ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ ਗਏ | ਗੁਰਮਤਿ ਕੈਂਪ ਲਈ ਬਲਜੀਤ ਸਿੰਘ ਸਕੱਤਰ ਖ਼ਾਲਸਾ ਦੀਵਾਨ, ਭਾਈ ਗੁਰਮੇਲ ਸਿੰਘ, ਜਰਨੈਲ ਸਿੰਘ ਸੰਘਾ, ਗੁਰਵਿੰਦਰ ਸਿੰਘ ਸੰਘਾ, ਕਮਲਦੀਪ ਕੌਰ, ਸੰਦੀਪ ਕੌਰ, ਕਿਰਨਜੀਤ ਕੌਰ, ਕੁਲਦੀਪ ਕੌਰ ਅਤੇ ਸੁਮੀਤ ਕੌਰ ਬਾਲੀ ਵਲੋਂ ਵਿਸ਼ੇਸ਼ ਤੌਰ ‘ਤੇ ਸੇਵਾਵਾਂ ਨਿਭਾਈਆਂ ਗਈਆਂ | ਗੁਰਮਤਿ ਕੈਂਪ ‘ਚ ਭਾਗ ਲੈਣ ਵਾਲੇ ਹਰੇਕ ਬੱਚੇ ਨੂੰ ਭਾਈ ਜਸਪਾਲ ਸਿੰਘ ਹੈੱਡ ਗ੍ਰੰਥੀ, ਪ੍ਰਧਾਨ ਨਿਰਮਲ ਸਿੰਘ ਪਟਿਆਲਾ ਅਤੇ ਗੁਲਬੀਰ ਸਿੰਘ ਬਤਰਾ ਵਲੋਂ ਸਰਟੀਫ਼ਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ |