ਹਨੀਟ੍ਰੈਪ ‘ਚ ਫਸਿਆ ਵਿਦੇਸ਼ ਮੰਤਰਾਲੇ ਦਾ ਡਰਾਈਵਰ

0
80

ਨਵੀਂ ਦਿੱਲੀ : ਦਿੱਲੀ ਪੁਲਿਸ ਨੇ ਸੁਰੱਖਿਆ ਏਜੰਸੀਆਂ ਦੀ ਮਦਦ ਨਾਲ ਪਾਕਿਸਤਾਨ ਦੀ ਖ਼ੁਫ਼ੀਆ ਏਜੰਸੀ ISI ਨੂੰ ਭਾਰਤ ਦੀ ਖ਼ੁਫ਼ੀਆ ਜਾਣਕਾਰੀ ਮੁਹੱਈਆ ਕਰਵਾਉਣ ਦੇ ਦੋਸ਼ ‘ਚ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਮੁਲਜ਼ਮ ਵਿਦੇਸ਼ ਮੰਤਰਾਲੇ (MEA) ਵਿੱਚ ਡਰਾਈਵਰ ਹੈ।
ਦੋਸ਼ੀ ਨੂੰ ਪਾਕਿਸਤਾਨ ਦੀ ਖ਼ੁਫ਼ੀਆ ਏਜੰਸੀ ਆਈ.ਐੱਸ.ਏ.ਆਈ. ਨੇ ਹਨੀ ਟਰੈਪ ਵਿਚ ਫਸਾਇਆ ਸੀ। ਜਿਸ ਕਾਰਨ ਉਹ ਭਾਰਤ ਦੀਆਂ ਗੁਪਤ ਅਤੇ ਸੰਵੇਦਨਸ਼ੀਲ ਸੂਚਨਾਵਾਂ ਪਾਕਿਸਤਾਨ ਨੂੰ ਭੇਜ ਰਿਹਾ ਸੀ। ਪੁਲਿਸ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਉਸ ਪਾਸੋਂ ਹੋਰ ਜਾਣਕਾਰੀ ਇਕੱਠੀ ਕਰ ਰਹੀ ਹੈ। ਇਸ ਦੇ ਨਾਲ ਹੀ ਸੁਰੱਖਿਆ ਏਜੰਸੀਆਂ ਇਹ ਵੀ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ ਕਿ ਉਸ ਨੇ ਪਾਕਿਸਤਾਨ ਨੂੰ ਕਿਹੜੀ ਜਾਣਕਾਰੀ ਦਿੱਤੀ ਹੈ।
ਪੁਲਿਸ ਦਾ ਕਹਿਣਾ ਹੈ ਕਿ ਡਰਾਈਵਰ ਨੂੰ ਜਵਾਹਰ ਲਾਲ ਨਹਿਰੂ ਭਵਨ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਉਹ ਪੈਸੇ ਦੇ ਬਦਲੇ ਪਾਕਿਸਤਾਨ ਨੂੰ ਗੁਪਤ ਸੂਚਨਾਵਾਂ ਅਤੇ ਦਸਤਾਵੇਜ਼ ਮੁਹੱਈਆ ਕਰਵਾਉਂਦਾ ਸੀ। ਦੱਸਿਆ ਜਾਂਦਾ ਹੈ ਕਿ ਉਹ ਜਿਸ ਵਿਅਕਤੀ ਨੂੰ ਜਾਣਕਾਰੀ ਦਿੰਦਾ ਸੀ, ਉਸ ਦਾ ਨਾਂ ਪੂਨਮ ਸ਼ਰਮਾ ਜਾਂ ਪੂਜਾ ਨਾਲ ਜੁੜਿਆ ਹੋਇਆ ਸੀ। ਇਹ ਮਾਮਲਾ ਹਨੀਟ੍ਰੈਪ ਦਾ ਮੰਨਿਆ ਜਾ ਰਿਹਾ ਹੈ।
ਪਾਕਿਸਤਾਨ ਦੀ ਜਾਸੂਸ ਔਰਤ : ਸੂਤਰਾਂ ਮੁਤਾਬਕ ਫੜਿਆ ਗਿਆ ਡਰਾਈਵਰ ਵਿਦੇਸ਼ ਮੰਤਰਾਲੇ ਨਾਲ ਜੁੜੀ ਜਾਣਕਾਰੀ ਪਾਕਿਸਤਾਨ ਦੀ ਇਕ ਮਹਿਲਾ ਜਾਸੂਸ ਨੂੰ ਭੇਜ ਰਿਹਾ ਸੀ। ਜਿਸ ਔਰਤ ਦੇ ਉਹ ਸੰਪਰਕ ਵਿਚ ਸੀ, ਉਸ ਨੇ ਦੱਸਿਆ ਕਿ ਉਹ ਕੋਲਕਾਤਾ ਵਿਚ ਰਹਿੰਦੀ ਹੈ।