ਮਾਤਾ ਗੁਜਰੀ ਜੀ ਅਤੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਮਤਿ ਮੁਕਾਬਲੇ

0
195

ਹਾਂਗਕਾਗ (ਜੰਗ ਬਹਾਦਰ ਸਿੰਘ)-ਗੁਰਦੁਆਰਾ ਗੁਰੂ ਨਾਨਕ ਦਰਬਾਰ (ਤੁੰਗ-ਚੁੰਗ) ਵਿਖੇ ਦਸਵੇਂ ਪਾਤਿਸ਼ਾਹ ਦੇ ਮਾਤਾ ਗੁਜਰੀ ਜੀ ਅਤੇ ਚਾਰ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਮਤਿ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ ‘ਚ ਬੱਚਿਆਂ ਵਲੋਂ ਕਵਿਤਾ, ਕਵੀਸ਼ਰੀ ਲੈਕਚਰ ਅਤੇ ਵਾਰਾਂ ਦੀ ਪੇਸ਼ਕਾਰੀ ਰਾਹੀਂ ਗੁਰੂ ਇਤਿਹਾਸ ਦੀ ਸੰਗਤਾਂ ਨਾਲ ਸਾਂਝ ਪਾਈ ਗਈ | ਇਥੇ ਜ਼ਿਕਰਯੋਗ ਹੈ ਕਿ ਹਰ ਸਨਿਚਰਵਾਰ ਨੂੰ ਗੁਰੂ ਨਾਨਕ ਦਰਬਾਰ ਵਿਖੇ ਬੱਚਿਆਂ ਦੀ ਧਾਰਮਿਕ, ਪੰਜਾਬੀ ਅਤੇ ਗੁਰਬਾਣੀ ਸੰਥਿਆ ਦੀਆਂ ਕਲਾਸਾਂ ਲਗਾਈਆਂ ਜਾਂਦੀਆਂ ਹਨ ਤੇ ਕਲਾਸਾਂ ‘ਚ ਤਿਆਰੀ ਕਰ ਕੇ ਬੱਚਿਆਂ ਵਲੋਂ ਇਨ੍ਹਾਂ ਮੁਕਾਬਲਿਆਂ ‘ਚ ਭਾਗ ਲਿਆ ਜਾਂਦਾ ਹੈ | ਇਸ ਮੌਕੇ ਭਾਰੀ ਗਿਣਤੀ ‘ਚ ਸੰਗਤਾਂ ਗੁਰੂ ਘਰ ਵਿਖੇ ਨਤਮਸਤਕ ਹੋਈਆਂ |