ਮੋਦੀ ਹੰਕਾਰ ਗਿਆ, ਮੇਰੀ ਚਿੱਠੀ ਦਾ ਜਵਾਬ ਨਹੀਂ ਦਿਤਾ: ਅੰਨਾ ਹਜ਼ਾਰੇ

0
382

ਮੁੰਬਈ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪ੍ਰਸਿੱਧ ਸਮਾਜਿਕ ਕਾਰਕੁਨ ਅੰਨਾ ਹਜ਼ਾਰੇ ਦੇ ਪੱਤਰਾਂ ਦਾ ਜਵਾਬ ਨਹੀਂ ਦੇ ਰਹੇ। ਇਸ ਗੱਲ ਤੋਂ ਔਖੇ ਅੰਨਾ ਨੇ ਮੋਦੀ ਉੱਤੇ ਅਹੁਦੇ ਦੇ ਹੰਕਾਰ ਦਾ ਇਲਜ਼ਾਮ ਲਾਇਆ ਹੈ।
ਅੰਨਾ ਨੇ ਮਹਾਰਾਸ਼ਟਰ ਦੇ ਸਾਂਗਲੀ ਦੀ ਅਟਪਾਦੀ ਤਹਿਸੀਲ ‘ਚ ਜਨ ਸਭਾ ਨੂੰ ਸੰਬੋਧਨ ਕਰਦਿਆਂ ਇਲਜ਼ਾਮ ਲਾਇਆ ਕਿ ਨਰਿੰਦਰ ਮੋਦੀ ਨੂੰ ਪ੍ਰਧਾਨ ਮੰਤਰੀ ਅਹੁਦੇ ਦਾ ਹੰਕਾਰ ਹੈ। ਇਸ ਕਾਰਨ ਉਨ੍ਹਾਂ ਦੇ ਪੱਤਰਾਂ ਦਾ ਜਵਾਬ ਨਹੀਂ ਦੇ ਰਹੇ।
ਉਨ੍ਹਾਂ ਕਿਹਾ ਕਿ ਉਹ ਪਿਛਲੇ 3 ਸਾਲਾਂ ‘ਚ ਪ੍ਰਧਾਨ ਮੰਤਰੀ ਮੋਦੀ ਨੂੰ 30 ਤੋਂ ਜ਼ਿਆਦਾ ਪੱਤਰ ਲਿਖ ਚੁੱਕੇ ਹਨ ਪਰ ਉਨ੍ਹਾਂ ਨੇ ਕਦੇ ਜਵਾਬ ਨਹੀਂ ਦਿੱਤਾ। ਮੋਦੀ ਨੂੰ ਪ੍ਰਧਾਨ ਮੰਤਰੀ ਅਹੁਦੇ ਦਾ ਹੰਕਾਰ ਹੈ। ਇਹੀ ਕਾਰਨ ਹੈ ਕਿ ਉਹ ਉਨ੍ਹਾਂ ਦੇ ਪੱਤਰਾਂ ਦਾ ਜਵਾਬ ਨਹੀਂ ਦਿੰਦੇ।
ਉਹ 23 ਮਾਰਚ ਤੋਂ ਅੰਦੋਲਨ ਦੇ ਅਗਲੇ ਪੜਾਅ ਦੀ ਸ਼ੁਰੂਆਤ ਕਰਨ ਜਾ ਰਹੇ ਹਨ। ਹਜ਼ਾਰੇ ਨੇ ਕਿਹਾ ਕਿ ਇਸ ਵਾਰ ਅਜਿਹਾ ਵੱਡਾ ਅੰਦੋਲਨ ਹੋਵੇਗਾ ਜੋ ਪਹਿਲਾਂ ਕਦੇ ਨਹੀਂ ਹੋਇਆ ਤੇ ਇਹ ਸਰਕਾਰ ਲਈ ਚਿਤਾਵਨੀ ਹੋਵੇਗੀ।