ਬੱਚੀ ਦੀ ਪਛਾਣ ਉਜ਼ਾਗਰ ਕਰਨ ‘ਤੇ ਮੀਡੀਆ ਹਾਊਸ ਨੂੰ ਲੱਗਾ ਜ਼ੁਰਮਾਨਾ

0
384

ਨਵੀਂ ਦਿੱਲੀ— ਦਿੱਲੀ ਹਾਈਕੋਰਟ ਨੇ ਜੰਮੂ ਕਸ਼ਮੀਰ ਦੇ ਕਠੂਆ ‘ਚ ਬਲਾਤਕਾਰ ਦੀ ਪੀੜਤ ਬੱਚੀ ਆਸਿਫਾ ਦੀ ਪਛਾਣ ਉਜ਼ਾਗਰ ਕਰਨ ਵਾਲਿਆਂ ਖਿਲਾਫ ਸਖ਼ਤ ਕਾਰਵਾਈ ਕੀਤੀ ਹੈ ਅਤੇ ਕਿਹਾ ਹੈ ਕਿ ਜਿਸ ਵੀ ਮੀਡੀਆ ਹਾਊਸ ਨੇ ਕਠੂਆ ਸਮੂਹਿਕ ਬਲਾਤਕਾਰ ਪੀੜਤਾ ਦੀ ਪਛਾਣ ਉਜ਼ਾਗਰ ਕੀਤੀ ਹੈ, ਉਨ੍ਹਾਂ ਨੂੰ 10-10 ਲੱਖ ਰੁਪਏ ਦਾ ਜ਼ੁਰਮਾਨਾ ਦੇਣਾ ਹੋਵੇਗਾ। ਇਸ ਦੇ ਇਲਾਵਾ ਕੋਰਟ ਨੇ ਇਹ ਵੀ ਕਿਹਾ ਹੈ ਕਿ ਜੋ ਇਸ ਮਾਮਲੇ ‘ਚ ਦੋਸ਼ੀ ਪਾਇਆ ਜਾਵੇਗਾ ਉਸ ਨੂੰ 6 ਮਹੀਨੇ ਦੀ ਜੇਲ ਦੀ ਸਜ਼ਾ ਵੀ ਹੋ ਸਕਦੀ ਹੈ। ਕੋਰਟ ਇਸ ਮਾਮਲੇ ਦੀ ਅਗਲੀ ਸੁਣਵਾਈ 25 ਅਪ੍ਰੈਲ ਨੂੰ ਕਰੇਗਾ। ਕੋਰਟ ਨੇ ਕਿਹਾ ਹੈ ਕਿ ਇਸ ਮਾਮਲੇ ‘ਚ ਜਿਨ੍ਹਾਂ ਲੋਕਾਂ ਨੂੰ ਨੋਟਿਸ ਜਾਰੀ ਕੀਤਾ ਗਿਆ ਸੀ ਉਹ 10-10ਲੱਖ ਰੁਪਏ ਕੋਰਟ ‘ਚ ਜਮ੍ਹਾਂ ਕਰਵਾਉਣਗੇ। ਇਹ ਪੈਸਾ ਜੰਮੂ ਕਸ਼ਮੀਰ ‘ਚ ਪੀੜਤ ਲੋਕਾਂ ਲਈ ਬਣੇ ਫੰਡ ‘ਚ ਟਰਾਂਸਫਰ ਕੀਤਾ ਜਾਵੇਗਾ।