ਵਿਰਾਸਤ ਨੂੰ ਸੰਭਾਲਣ ਚ’ ਅੰਮ੍ਰਿਤਸਰ ਦਾ ਪਹਿਲਾ ਸਥਾਨ

0
429

ਅੰਮ੍ਰਿਤਸਰ : ਆਪਣੀ ਵਿਰਾਸਤ ਨੂੰ ਸਾਂਭਣ, ਵਿਕਸਤ ਕਰਨ ਅਤੇ ਅੱਗੇ ਤੋਰਨ ਲਈ ਕੀਤੇ ਗਏ ਕੰਮ ਬਦਲੇ ਅੰਮ੍ਰਿਤਸਰ ਜ਼ਿਲ੍ਹੇ ਨੂੰ ਦੇਸ਼ ਭਰ ‘ਚੋਂ ਪਹਿਲਾ ਸਥਾਨ ਮਿਲਿਆ ਹੈ। ਕੱਲ੍ਹ ਨਵੀਂ ਦਿੱਲੀ ਵਿਖੇ ਵਿਗਿਆਨ ਭਵਨ ‘ਚ ਕਰਵਾਏ ਗਏ ਵਿਸ਼ੇਸ਼ ਸਮਾਗਮ ‘ਚ ਡਿਪਟੀ ਕਮਿਸ਼ਨਰ ਸ. ਸ਼ਿਵ ਦੁਲਾਰ ਸਿੰਘ ਢਿੱਲੋਂ ਨੇ ਇਹ ਸਨਮਾਨ ਪ੍ਰਾਪਤ ਕੀਤਾ। ਦੱਸਣਯੋਗ ਹੈ ਕਿ ਖ਼ੁਦ ਮੁਖਤਾਰ ਸੰਸਥਾ ਵੱਲੋਂ ਕਿਸੇ ਵਿਸ਼ੇਸ਼ ਪ੍ਰਾਪਤ ਲਈ ਦਿੱਤਾ ਜਾਣ ਵਾਲਾ ਇਹ ਦੇਸ਼ ਦਾ ਵਿਕਾਰੀ ਸਨਮਾਨ ਹੈ। ਐੱਸ.ਡੀ.ਐਮ ਵਿਕਾਸ ਹੀਰਾ ਨੇ ਇਹ ਜਾਣਕਾਰੀ ਦਿੰਦੇ ਦੱਸਿਆ ਕਿ ਦੇਸ਼ ਭਰ ‘ਚੋਂ ਆਏ 1500 ਪ੍ਰਤੀਯੋਗੀਆਂ ਨੂੰ ਪਛਾੜ ਕੇ ਜ਼ਿਲ੍ਹਾ ਅੰਮ੍ਰਿਤਸਰ ਨੂੰ ਇਹ ਐਵਾਰਡ ਦਿੱਤਾ ਗਿਆ ਹੈ।