ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬੱਚਿਆਂ ਦੇ ਧਾਰਮਿਕ ਮੁਕਾਬਲੇ ਕਰਵਾਏ

0
1111

ਹਾਂਗਕਾਂਗ (ਜੰਗ ਬਹਾਦਰ ਸਿੰਘ)-ਹਾਂਗਕਾਂਗ ਦੀਆਂ ਸੰਗਤਾਂ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬੱਚਿਆਂ ਦੇ ਧਾਰਮਿਕ ਪੇਂਟਿੰਗ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿਚ 90 ਦੇ ਕਰੀਬ ਬੱਚਿਆਂ ਵਲੋਂ ਹਿੱਸਾ ਲੈ ਕੇ ਸਿੱਖ ਇਤਿਹਾਸ ਨਾਲ ਸਬੰਧਿਤ ਕਿਰਦਾਰਾਂ ਦੀਆਂ ਸ਼ਾਨਦਾਰ ਪੇਂਟਿੰਗਾਂ ਸੰਗਤਾਂ ਅੱਗੇ ਪੇਸ਼ ਕੀਤੀਆਂ ਗਈਆਂ। ਇਨ੍ਹਾਂ ਧਾਰਮਿਕ ਮੁਕਾਬਲਿਆਂ ਵਿਚ ਸ੍ਰੀ ਗੁਰੂ ਗੋਬਿੰਦ ਸਿੰਘ ਐਜੂਕੇਸ਼ਨਲ ਟਰੱਸਟ ਵਲੋਂ ਵਿਸ਼ੇਸ਼ ਸਹਿਯੋਗ ਕਰਦਿਆਂ ਸ਼ਮੂਲੀਅਤ ਕੀਤੀ ਗਈ। ਇਸ ਮੁਕਾਬਲੇ ਵਿਚ ਹਿੱਸਾ ਲੈਣ ਵਾਲੇ ਹਰੇਕ ਪ੍ਰਤੀਯੋਗੀ ਅਤੇ ਜੇਤੂਆਂ ਨੂੰ ਵਿਸ਼ੇਸ਼ ਸਨਮਾਨ ਚਿੰਨ੍ਹ ਅਤੇ ਤੋਹਫ਼ੇ ਭੇਟ ਕੀਤੇ ਗਏ। ਬੱਚਿਆਂ ਨੂੰ ਸਨਮਾਨਿਤ ਕਰਨ ਮੌਕੇ ਮੀਤ ਪ੍ਰਧਾਨ ਗੁਲਬੀਰ ਸਿੰਘ ਬੱਤਰਾ, ਆਡੀਟਰ ਮਲਕੀਤ ਸਿੰਘ ਝਾਮਕੇ, ਦਲਜੀਤ ਸਿੰਘ ਜ਼ੀਰਾ, ਪਾਲ ਸਿੰਘ, ਸ਼ਰਨਜੀਤ ਸਿੰਘ, ਜਰਨੈਲ ਸਿੰਘ, ਗੁਰਮੇਲ ਸਿੰਘ, ਲਖਵਿੰਦਰ ਸਿੰਘ ਦਦੇਹਰ ਸਾਹਿਬ ਅਤੇ ਗੁਰਵਿੰਦਰ ਸਿੰਘ ਦਦੇਹਰ ਸਾਹਿਬ ਵਿਸ਼ੇਸ਼ ਤੌਰ ‘ਤੇ ਹਾਜ਼ਰ ਹੋਏ।