ਹਾਂਗਕਾਂਗ ‘ਚ ਪ੍ਰਕਾਸ਼ ਪੁਰਬ ਨੂੰ ਸਮਰਪਿਤ ਖ਼ੂਨਦਾਨ ਕੈਂਪ ਹਾਂਗਕਾਂਗ

0
472

ਹਾਂਗਕਾਂਗ (ਜੰਗ ਬਹਾਦਰ ਸਿੰਘ)-ਹਾਂਗਕਾਂਗ ਦੀ ਸੰਗਤ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਖ਼ੂਨਦਾਨ ਕੈਂਪ ਲਗਾਇਆ ਗਿਆ | ਖ਼ੂਨਦਾਨ ਕੈਂਪ ਦੇ ਪ੍ਰਬੰਧਕ ਜਗਜੀਤ ਸਿੰਘ ਚੋਹਲਾ ਸਾਹਿਬ ਦੇ ਦੱਸਣ ਮੁਤਾਬਿਕ ਇਸ ਮੌਕੇ 30 ਦੇ ਕਰੀਬ ਵਿਅਕਤੀਆਂ ਵਲੋਂ ਖ਼ੂਨਦਾਨ ਕੀਤਾ ਗਿਆ ਅਤੇ ਉਹ ਆਉਣ ਵਾਲੇ ਸਮੇਂ ਵਿਚ ਹੋਰ ਕੈਂਪ ਲਗਾਉਣਗੇ | ਇਸ ਕਾਰਜ ਵਿਚ ਗੁਰਦੁਆਰਾ ਖ਼ਾਲਸਾ ਦੀਵਾਨ ਅਤੇ ਰੈੱਡ ਕਰਾਸ ਹਾਂਗਕਾਂਗ ਵਲੋਂ ਹਮੇਸ਼ਾ ਦੀ ਤਰ੍ਹਾਂ ਵਿਸ਼ੇਸ਼ ਸਹਿਯੋਗ ਦਿੱਤਾ ਗਿਆ |