ਅਮਰੀਕਾ ਦੇ ਉੱਤਰੀ ਕੈਰੋਲੀਨਾ ‘ਚ ਅੰਨ੍ਹੇਵਾਹ ਗੋਲੀਬਾਰੀ, 5 ਦੀ ਮੌਤ

0
99

ਨਿਊਯਾਰਕ,( ਏਜੰਸੀ) : ਅਮਰੀਕਾ ਦੇ ਉੱਤਰੀ ਕੈਰੋਲੀਨਾ ‘ਚ ਗੋਲੀਬਾਰੀ ਦੀ ਘਟਨਾ ਵਾਪਰੀ ਹੈ। ਇਕ ਵਿਅਕਤੀ ਨੇ ਅੰਨ੍ਹੇਵਾਹ ਗੋਲੀਆਂ ਚਲਾ ਕੇ 5 ਲੋਕਾਂ ਦੀ ਹੱਤਿਆ ਕਰ ਦਿੱਤੀ ਹੈ। ਮਰਨ ਵਾਲਿਆਂ ਵਿੱਚ ਇੱਕ ਪੁਲਿਸ ਅਧਿਕਾਰੀ ਵੀ ਸ਼ਾਮਲ ਹੈ।
ਏਜੰਸੀ ਤੋਂ ਮਿਲੀ ਜਾਣਕਾਰੀ ਮੁਤਾਬਕ ਗੋਲੀਬਾਰੀ ‘ਚ ਦੋ ਲੋਕ ਜ਼ਖਮੀ ਵੀ ਹੋਏ ਹਨ। ਜ਼ਖਮੀਆਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਕੈਰੋਲੀਨਾ ਦੇ ਮੇਅਰ ਨੇ ਇਸ ਦੀ ਪੁਸ਼ਟੀ ਕੀਤੀ ਹੈ।ਉਸਨੇ ਕਿਹਾ “ਸਾਨੂੰ ਕੁਝ ਹੋਰ ਕਰਨ ਦੀ ਲੋੜ ਹੈ, ਇਸ ਤਰ੍ਹਾਂ ਦੀ ਹਿੰਸਾ ਨੂੰ ਰੋਕਣ ਦੀ ਲੋੜ ਹੈ।”