ਅੰਤਰਰਾਸ਼ਟਰੀ ਉਡਾਣਾਂ ‘ਤੇ ਪਾਬੰਦੀ 28 ਫਰਵਰੀ ਤਕ ਵਧਾਈ

0
760

ਨਵੀਂ ਦਿੱਲੀ : ਕੋਰੋਨਾ ਵਾਇਰਸ ਕਾਰਨ ਅੰਤਰਰਾਸ਼ਟਰੀ ਉਡਾਣਾਂ ‘ਤੇ ਪਾਬੰਦੀ ਫਿਲਹਾਲ ਜਾਰੀ ਰਹੇਗੀ। ਡਾਇਰੈਕਟਰ ਜਨਰਲ ਆਫ ਸਿਵਲ ਏਵੀਏਸ਼ਨ (DGCA) ਨੇ ਇਹ ਫੈਸਲਾ ਲਿਆ ਹੈ। DGCA ਨੇ ਦੇਸ਼ ਅਤੇ ਦੁਨੀਆ ‘ਚ ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਦੇਖਦੇ ਹੋਏ ਅੰਤਰਰਾਸ਼ਟਰੀ ਉਡਾਣਾਂ ‘ਤੇ ਪਾਬੰਦੀ 28 ਫਰਵਰੀ ਤਕ ਵਧਾ ਦਿੱਤੀ ਹੈ।
DGCA ਨੇ ਇਕ ਚਿੱਠੀ ਲਿਖ ਕੇ ਇਸ ਦੀ ਜਾਣਕਾਰੀ ਦਿੱਤੀ ਹੈ। ਚਿੱਠੀ ਵਿਚ ਲਿਖਿਆ ਗਿਆ ਹੈ ਕਿ ਅਥਾਰਟੀ ਨੇ ਭਾਰਤ ਤੋਂ ਆਉਣ ਜਾਣ ਵਾਲੇ ਅੰਤਰਰਾਸ਼ਟਰੀ ਵਪਾਰਕ ਯਾਤਰੀ ਸੇਵਾਵਾਂ ਨੂੰ ਮੁਅੱਤਲ ਕਰ ਕੇ 28 ਫਰਵਰੀ ਤਕ ਵਧਾ ਦਿੱਤਾ ਹੈ।
DGCA ਨੇ ਇਹ ਵੀ ਕਿਹਾ ਕਿ ਬਬਲ ਸਿਸਟਮ ਤਹਿਤ ਆਉਣ-ਜਾਣ ਵਾਲੀਆਂ ਉਡਾਣਾਂ ਜਾਰੀ ਰਹਿਣਗੀਆਂ। ਨਾਲ ਹੀ ਡੀਜੀਸੀਏ ਵੱਲੋਂ ਮਨਜ਼ੂਰ ਕਾਰਗੋ ਉਡਾਣਾਂ ਵੀ ਜਾਰੀ ਰਹਿਣਗੀਆਂ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਅੰਤਰਰਾਸ਼ਟਰੀ ਉਡਾਣਾਂ ਨੂੰ 31 ਜਨਵਰੀ 2022 ਤਕ ਮੁਅੱਤਲ ਕਰ ਦਿੱਤਾ ਗਿਆ ਸੀ। ਕੋਰੋਨਾ ਦੇ ਵਧਦੇ ਮਾਮਲਿਆਂ ਦੇ ਕਾਰਨ ਪਾਬੰਦੀ ਵਧਾਉਣ ਦਾ ਫੈਸਲਾ ਕੀਤਾ ਗਿਆ ਸੀ।