ਆਰਥਿਕ ਭਗੌੜਾ ਅਪਰਾਧੀ ਬਿੱਲ ਮਾਲਿਆ ਤੇ ਨੀਰਵ ”ਤੇ ਵੀ ਹੋਵੇਗਾ ਲਾਗੂ

0
304

ਨਵੀਂ ਦਿੱਲੀ- ਬੈਂਕਾਂ ਤੋਂ ਵੱਡੇ ਕਰਜ਼ੇ ਲੈ ਕੇ ਬਿਨਾਂ ਮੋੜੇ ਭੱਜ ਜਾਣ ਵਾਲਿਆਂ ਨੂੰ ਵਾਪਸ ਲਿਆਉਣ ਅਤੇ ਉਨ੍ਹਾਂ ਦੀ ਜਾਇਦਾਦ ਜਬਤ ਕਰਨ ਸੰਬੰਧੀ ਭਗੌੜਾ ਆਰਥਿਕ ਅਪਰਾਧੀ ਬਿੱਲ 2018  ਲੋਕ ਸਭਾ ਵਿਚ ਪਾਸ ਹੋ ਗਿਆ।
ਵਿੱਤ ਮੰਤਰੀ ਪਿਊਸ਼ ਗੋਇਲ ਨੇ ਬਿੱਲ ‘ਤੇ ਚਰਚਾ ਦਾ ਜਵਾਬ ਦਿੰਦਿਆਂ ਕਿਹਾ ਕਿ ਇਸ ਨਾਲ ਵੱਡੇ ਭਗੌੜੇ ਆਰਥਿਕ ਅਪਰਾਧੀਆਂ ‘ਤੇ ਕਾਰਵਾਈ ਕਰਨ ਵਿਚ ਮਦਦ ਮਿਲੇਗੀ। ਉਨ੍ਹਾਂ ਨੇ ਸਦਨ ਨੂੰ ਭਰੋਸਾ ਦਿੱਤਾ ਕਿ ਪਹਿਲਾਂ ਦੇਸ਼ ਛੱਡ ਕੇ ਭੱਜ ਚੁੱਕੇ ਆਰਥਿਕ ਅਪਰਾਧੀ ਇਸ ਕਾਨੂੰਨ ਦੇ ਘੇਰੇ ਵਿਚ ਆਉਣਗੇ ਕਿਉਂਕਿ ਬਿੱਲ ਦੇ ਉਪਬੰਧ-3 ਵਿਚ ਕਿਹਾ ਗਿਆ ਹੈ ਕਿ ਇਸ ਕਾਨੂੰਨ ਦੇ ਹੋਂਦ ਵਿਚ ਆਉਣ ਦੇ ਦਿਨ ਜੋ ਵੀ ਵਿਅਕਤੀ ਭਗੌੜਾ ਆਰਥਿਕ ਅਪਰਾਧੀ ਹੈ ਜਾਂ ਭਵਿੱਖ ਵਿਚ ਭਗੌੜਾ ਆਰਥਿਕ ਅਪਰਾਧੀ ਬਣਨਾ ਹੈ, ਉਸ ‘ਤੇ ਇਹ ਕਾਨੂੰਨ ਲਾਗੂ ਹੋਵੇਗਾ। ਇਸ ਨਾਲ ਵਿਜੇ ਮਾਲਿਆ, ਲਲਿਤ ਮੋਦੀ, ਨੀਰਵ ਮੋਦੀ ਅਤੇ ਮੇਹੁਲ ਚੋਕਸੀ ਵਰਗੇ ਅਪਰਾਧੀਆਂ ਨੂੰ ਦੇਸ਼ ਵਾਪਸ ਲਿਆਉਣ ਅਤੇ ਉਨ੍ਹਾਂ ਦੀ ਜਾਇਦਾਦ ਜ਼ਬਤ ਕਰਨ ਵਿਚ ਤੇਜ਼ੀ ਆਵੇਗੀ।