ਕਿਸ ਦੇਸ਼ ਨੇ ਕੋਰੋਨਾ ਵਾਇਰਸ ਦੇ ਸਾਰੇ ਮਰੀਜ਼ਾਂ ਨੂੰ ਕੀਤਾ ਠੀਕ?

0
356

ਹੋਚੀਮਿਨ -ਵੀਅਤਨਾਮ:ਚੀਨ ਤੋਂ ਸ਼ੁਰੂ ਹੋਇਆ ਕੋਰੋਨਾ ਵਾਇਰਸ ਨੇ ਹੁਣ ਤਕ ਦੁਨੀਆ ਭਰ ‘ਚ 3000 ਤੋਂ ਵੱਧ ਲੋਕਾਂ ਦੀ ਜਾਨ ਲੈ ਲਈ ਹੈ। ਇਸ ਦੌਰਾਨ ਵੀਅਤਨਾਮ ਤੋਂ ਇਕ ਹੈਰਾਨ ਕਰਨ ਵਾਲੀ ਖ਼ਬਰ ਸਾਹਮਣੇ ਆਈ ਹੈ। ਇਸ ਹਫ਼ਤੇ ਦੇ ਅਖੀਰ ਵਿੱਚ ਇਹ ਐਲਾਨ ਕੀਤਾ ਗਿਆ ਹੈ ਕਿ ਵਿਅਤਨਾਮ ਵਿੱਚ ਕੋਰੋਨਾ ਵਾਇਰਸ ਨਾਲ ਪੀੜਤ 16 ਲੋਕਾਂ ਨੂੰ ਹਸਪਤਾਲ ‘ਚੋਂ ਛੁੱਟੀ ਦੇ ਦਿੱਤੀ ਗਈ ਹੈ। ਵੀਅਤਨਾਮ ਦਾ ਕਹਿਣਾ ਹੈ ਕਿ ਉਸ ਨੇ ਆਪਣੇ ਦੇਸ਼ ਵਿੱਚ ਇਸ ਬਿਮਾਰੀ ਨੂੰ ਖਤਮ ਕਰ ਦਿੱਤਾ ਹੈ। ਪਿਛਲੇ 15 ਦਿਨਾਂ ਦੇ ਅੰਦਰ ਵੀਅਤਨਾਮ ‘ਚ ਕੋਰੋਨਾ ਵਾਇਰਸ ਦਾ ਕੋਈ ਨਵੇਂ ਕੇਸ ਨਹੀਂ ਮਿਲਿਆ ਹੈ। ਅੰਤਮ ਕੇਸ 13 ਫ਼ਰਵਰੀ ਨੂੰ ਸਾਹਮਣੇ ਆਇਆ ਸੀ।
ਕਿਵੇਂ ਠੀਕ ਹੋਏ ਮਰੀਜ਼?
ਇੱਥੇ ਦੀ ਸਰਕਾਰ ਦਾ ਕਹਿਣਾ ਹੈ ਕਿ ਅਜੇ ਤੱਕ ਇਸ ਵਾਇਰਸ ਦੀ ਕੋਈ ਦਵਾਈ ਸਾਹਮਣੇ ਨਹੀਂ ਆਈ ਹੈ, ਪਰ ਡਾਕਟਰ ਸਭ ਤੋਂ ਪਹਿਲਾਂ ਬੁਖਾਰ ਦੇ ਲੱਛਣਾਂ ਦਾ ਇਲਾਜ ਕਰਦੇ ਹਨ ਅਤੇ ਫਿਰ ਮਰੀਜ਼ਾਂ ਨੂੰ ਸਖਤ ਪੌਸ਼ਟਿਕ ਖੁਰਾਕ ਖਾਣ ਲਈ ਕਿਹਾ ਜਾਂਦਾ ਹੈ। ਇਸ ਤੋਂ ਬਾਅਦ ਮਰੀਜ਼ਾਂ ਦੇ ਖੂਨ ਵਿੱਚ ਆਕਸੀਜਨ ਸੇਚੁਰੇਸ਼ਨ ਲੈਵਲ ਦੀ ਬਾਰੀਕੀ ਨਾਲ ਨਿਗਰਾਨੀ ਕੀਤੀ ਜਾਂਦੀ ਹੈ। ਵੀਅਤਨਾਮ ਨੇ 63 ਸ਼ਹਿਰਾਂ ਅਤੇ ਸੂਬਿਆਂ ਵਿੱਚ ਸਕੂਲ ਬੰਦ ਕਰ ਦਿੱਤੇ ਹਨ। ਨਾਲ ਹੀ ਬੱਚਿਆਂ ਨੂੰ ਸਾਫ-ਸੁਥਰਾ ਰਹਿਣ ਅਤੇ ਆਪਣੇ ਸਰੀਰ ਦੇ ਤਾਪਮਾਨ ਦੀ ਨਿਰੰਤਰ ਜਾਂਚ ਕਰਨ ਦੇ ਆਦੇਸ਼ ਦਿੱਤੇ ਹਨ।
ਮਾਸ ਦੀ ਦਰਾਮਦ ‘ਤੇ ਪਾਬੰਦੀ :
ਵੀਅਤਨਾਮ ‘ਚ ਜਾਨਵਰਾਂ ਦੇ ਮਾਸ ਦੀ ਦਰਾਮਦ ‘ਤੇ ਰੋਕ ਲਗਾ ਦਿੱਤੀ ਗਈ ਹੈ। ਇਹ ਇਸ ਲਈ ਕੀਤਾ ਗਿਆ ਸੀ ਕਿਉਂਕਿ ਵਾਇਰਸ ਬਾਰੇ ਪਹਿਲਾਂ ਕਿਹਾ ਗਿਆ ਸੀ ਕਿ ਇਹ ਜੰਗਲੀ ਜਾਨਵਰਾਂ ਦਾ ਮਾਸ ਖਾਣ ਨਾਲ ਫੈਲਿਆ ਸੀ। ਹਾਲਾਂਕਿ ਵੀਅਤਨਾਮ ਨੇ ਬਿਨਾਂ ਸ਼ੱਕ ਵਾਇਰਸ ਦੇ ਜੋਖਮ ਨੂੰ ਘਟਾ ਦਿੱਤਾ ਹੈ। ਫਿਰ ਵੀ ਇਸ ਦੀ ਨਿਗਰਾਨੀ ਕਰਨ ਦੀ ਜ਼ਰੂਰਤ ਹੈ।