ਕਿਸਾਨਾਂ ਦੀ ਮਦਦ ਲਈ ਅੱਗੇ ਆਇਆ ਹਾਂਗਕਾਂਗ ਵਸਦਾ ਪੰਜਾਬੀ ਭਾਈਚਾਰਾ

0
1242

ਹਾਂਗਕਾਂਗ (ਜੰਗ ਬਹਾਦਰ ਸਿੰਘ)-ਭਾਰਤ ਦੀ ਰਾਜਧਾਨੀ ਦਿੱਲੀ ਵਿਚ ਕਿਸਾਨ ਵਿਰੋਧੀ ਖੇਤੀ ਬਿੱਲਾਂ ਨੂੰ ਰੱਦ ਕਰਵਾਉਣ ਲਈ ਸੰਘਰਸ਼ ਕਰ ਰਹੇ ਲੱਖਾਂ ਕਿਸਾਨਾਂ ਦੀ ਆਰਥਿਕ ਮਦਦ ਲਈ ਗੁਰਦੁਆਰਾ ਖਾਲਸਾ ਦੀਵਾਨ ਦੇ ਹਫਤਾਵਰੀ ਦੀਵਾਨ ਅਤੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕੀਤੇ ਰੈਣ ਸਬਾਈ ਸਮਾਗਮ ਦੌਰਾਨ ਕਰੀਬ 40,000 ਹਾਂਗਕਾਂਗ ਡਾਲਰ ਦੀ ਰਾਸ਼ੀ ਇਕੱਤਰ ਕੀਤੀ ਗਈ | ਇਸ ਮੌਕੇ ਸਟੇਜ ਤੋਂ ਸੰਬੋਧਨ ਦੌਰਾਨ ਮੀਤ ਪ੍ਰਧਾਨ ਗੁਲਬੀਰ ਸਿੰਘ ਬੱਤਰਾ ਅਤੇ ਭਗਤ ਸਿੰਘ ਵਲੋਂ ਕਿਸਾਨਾਂ ਦੀ ਮਦਦ ਲਈ ਗੁਰਦੁਆਰਾ ਸਾਹਿਬ ਵਿਖੇ ਰੱਖੀ ਆਰਜ਼ੀ ਗੋਲਕ ਬਾਰੇ ਸੰਗਤਾਂ ਨੂੰ ਜਾਣਕਾਰੀ ਦਿੱਤੀ ਅਤੇ ਵੱਧ ਤੋਂ ਵੱਧ ਸਹਿਯੋਗ ਕਰਨ ਦੀ ਅਪੀਲ ਕਰਦਿਆਂ 6 ਦਸੰਬਰ ਤੱਕ ਇਕੱਠੀ ਹੋਈ ਮਾਇਆ ਕਿਸਾਨ ਸੰਗਠਨਾਂ ਨੂੰ ਭੇਜਣ ਬਾਰੇ ਦੱਸਿਆ | ਇਸ ਤੋਂ ਪਹਿਲਾਂ ਵੀ ਪੰਜਾਬੀ ਭਾਈਚਾਰੇ ਦੇ ਆਗੂਆਂ ਵਲੋਂ ਕਿਸਾਨਾਂ ਦੀਆਂ ਮੰਗਾਂ ਮੰਨਣ ਦੀ ਅਪੀਲ ਕਰਦਾ ਮੈਮੋਰੰਡਮ ਇੰਡੀਅਨ ਕੌ ਾਸਲੇਟ ਰਾਹੀਂ ਭਾਰਤ ਸਰਕਾਰ ਨੂੰ ਭੇਜਿਆ ਜਾ ਚੁੱਕਿਆ ਹੈ |