ਕੈਪਟਨ ਬਰੀ

0
272

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪਿਛਲੇ ਦਸ ਸਾਲਾਂ ਤੋਂ ਚੱਲ ਰਹੇ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਮਾਮਲੇ ‘ਚ ਵੱਡੀ ਰਾਹਤ ਮਿਲੀ ਹੈ। ਮੁਹਾਲੀ ਅਦਾਲਤ ਨੇ ਵਿਜੀਲੈਂਸ ਵੱਲੋਂ ਕੇਸ ਰੱਦ ਕਰਨ ਲਈ ਦਾਇਰ ਕੀਤੀ ਰਿਪੋਰਟ ਨੂੰ ਮਨਜ਼ੂਰ ਕਰ ਲਿਆ ਹੈ। ਕੈਪਟਨ ਸਣੇ 15 ਹੋਰ ਨੂੰ ਵੀ ਇਸ ਕੇਸ ਵਿੱਚੋਂ ਬਰੀ ਕਰ ਦਿੱਤਾ ਗਿਆ ਹੈ। ਮੁੱਖ ਮੰਤਰੀ ਫੈਸਲਾ ਸੁਣਨ ਲਈ ਖ਼ੁਦ ਮੁਹਾਲੀ ਅਦਾਲਤ ਪਹੁੰਚੇ ਸਨ।

ਅਦਾਲਤ ਨੇ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਦਿੱਤੀ ਹੋਈ ਮਾਮਲੇ ਦੀ ਕੈਂਸਲੇਸ਼ਨ ਰਿਪੋਰਟ ‘ਤੇ ਮੋਹਰ ਲਾ ਦਿੱਤੀ ਹੈ। ਕਚਿਹਰੀ ‘ਚੋਂ ਬਾਹਰ ਆ ਕੇ ਕੈਪਟਨ ਨੇ ਕਿਹਾ ਕਿ ਉਨ੍ਹਾਂ ਉੱਪਰ ਕੇਸ ਸਿਆਸੀ ਦਬਾਅ ਥੱਲੇ ਦਰਜ਼ ਹੋਇਆ ਸੀ। ਅਦਾਲਤ ਨੇ ਅੱਗੇ ਅਪੀਲ ਕਰਨ ਲਈ ਇੱਕ ਮਹੀਨੇ ਦੀ ਮੋਹਲਤ ਵੀ ਦਿੱਤੀ ਹੈ। ਮਾਮਲੇ ਵਿੱਚ ਕੁੱਲ 18 ਮੁਲਜ਼ਮ ਸਨ ਤੇ ਤਿੰਨ ਦੀ ਮੌਤ ਹੋ ਗਈ ਸੀ।