ਖਾਲਿਸਤਾਨੀ ਰਮਨਜੀਤ ਸਿੰਘ ਰੋਮੀ ਹਾਂਗਕਾਂਗ ਤੋਂ ਗ੍ਰਿਫਤਾਰ

0
1559

ਜਲੰਧਰ : ਖਾਲਿਸਤਾਨੀ ਰਮਨਜੀਤ ਸਿੰਘ ਰੋਮੀ ਨੂੰ ਪੁਲਸ ਨੇ ਹਾਂਗਕਾਂਗ ਤੋਂ ਗ੍ਰਿਫਤਾਰ ਕਰ ਲਿਆ ਹੈ। ਪੁਲਸ ਨਾਭਾ ਜੇਲ ਕਾਂਡ ਵਿਚ ਮੁੱਖ ਸਾਜ਼ਿਸ਼ਕਰਤਾ ਵਜੋਂ ਰੋਮੀ ਦੀ ਕਈ ਮਹੀਨਿਆਂ ਤੋਂ ਭਾਲ ਕਰ ਰਹੀ ਸੀ। ਇਥੇ ਇਹ ਵੀ ਦੱਸਣਯੋਗ ਹੈ ਕਿ 2016 ਵਿਚ ਵਾਪਰੇ ਬਹੁਚਰਚਿਤ ਨਾਭਾ ਮੈਕਸੀਮਮ ਸਕਿਓਰਿਟੀ ਜੇਲ ਬ੍ਰੇਕ ਕਾਂਡ ਵਿਚ ਨਾਂ ਆਉਣ ਤੋਂ ਬਾਅਦ ਗ੍ਰਹਿ ਮੰਤਰਾਲੇ ਨੇ ਰੋਮੀ ਖਿਲਾਫ ਰੈੱਡ ਕਾਰਨਰ ਨੋਟਿਸ ਜਾਰੀ ਕਰ ਦਿੱਤਾ ਸੀ। ਹੁਣ ਪੁਲਸ ਨੇ ਰੋਮੀ ਨੂੰ ਹਾਂਗਕਾਂਗ ਤੋਂ ਗ੍ਰਿਫਤਾਰ ਕਰ ਲਿਆ ਹੈ।
ਦੱਸਣਯੋਗ ਹੈ ਕਿ 27 ਨਵੰਬਰ 2016 ਨੂੰ ਵਾਪਰੇ ਨਾਭਾ ਜੇਲ ਬ੍ਰੇਕ ਕਾਂਡ ਵਿਚ 4 ਗੈਂਗਸਟਰ ਅਤੇ ਦੋ ਅੱਤਵਾਦੀ ਜੇਲ ਤੋੜ ਕੇ ਫਰਾਰ ਹੋ ਗਏ ਸਨ। ਜਿਨ੍ਹਾਂ ਵਿਚੋਂ ਖਾਲਿਸਤਾਨੀ ਲਿਬਰੇਸ਼ਨ ਫੋਰਸ ਦੇ ਚੀਫ ਹਰਮਿੰਦਰ ਸਿੰਘ ਮਿੰਟੂ ਨੂੰ ਪੁਲਸ ਨੇ ਕੁਝ ਘੰਟਿਆਂ ਬਾਅਦ ਹੀ ਗ੍ਰਿਫਤਾਰ ਕਰ ਲਿਆ ਸੀ ਜਦਕਿ ਇਕ ਹੋਰ ਅੱਤਵਾਦੀ ਕਸ਼ਮੀਰ ਸਿੰਘ ਅਜੇ ਵੀ ਪੁਲਸ ਦੀ ਪਹੁੰਚ ਤੋਂ ਬਾਹਰ ਹੈ। ਇਸ ਕਾਂਡ ਵਿਚ ਸ਼ਾਮਿਲ ਮੁੱਖ ਮੁਲਜ਼ਮ ਗੈਂਗਸਟਰ ਵਿੱਕੀ ਗੌਂਡਰ ਪਿਛਲੇ ਦਿਨੀਂ ਪੁਲਸ ਐਨਕਾਊਂਟਰ ਵਿਚ ਮਾਰਿਆ ਜਾ ਚੁੱਕਾ ਹੈ।

Source: Jagbani