ਗੁਰਦੁਆਰਾ ਖ਼ਾਲਸਾ ਦੀਵਾਨ ਦੀ ਪ੍ਰਬੰਧਕ ਕਮੇਟੀ ਦੀ ਚੋਣ 9 ਮਈ ਨੂੰ

0
735

ਹਾਂਗਕਾਂਗ (ਜੰਗ ਬਹਾਦਰ ਸਿੰਘ)-ਹਾਂਗਕਾਂਗ ਦੇ ਇਕਲੌਤੇ ਅਤੇ ਗ਼ਦਰ ਲਹਿਰ ਦੇ ਮਹਾਂਨਾਇਕਾਂ ਦੇ ਇਤਿਹਾਸ ਨਾਲ ਸਬੰਧਿਤ ਗੁਰਦੁਆਰਾ ਖ਼ਾਲਸਾ ਦੀਵਾਨ ਦੀ ਪ੍ਰਬੰਧਕ ਕਮੇਟੀ ਦੀ ਚੋਣ ਪਰਚੀ ਸਿਸਟਮ ਰਾਹੀਂ 9 ਮਈ ਦਿਨ ਐਤਵਾਰ ਨੂੰ ਹੋਣ ਜਾ ਰਹੀ ਹੈ | ਇਸ ਸਬੰਧੀ ਬੋਰਡ ਦੇ ਚੇਅਰਮੈਨ ਜਸਪਾਲ ਸਿੰਘ ਗਦਰਜ਼ਾਦਾ ਨੇ ਸੰਗਤਾਂ ਨਾਲ ਜਾਣਕਾਰੀ ਸਾਂਝਿਆਂ ਕਰਦਿਆਂ ਸਟੇਜ ਤੋਂ ਐਲਾਨ ਕੀਤਾ ਕਿ ਅੱਜ ਉਮੀਦਵਾਰੀਆਂ ਲਈ ਨੋਮੀਨੇਸ਼ਨ ਫਾਰਮ ਜਾਰੀ ਕੀਤੇ ਜਾ ਰਹੇ ਹਨ, ਜਿਨ੍ਹਾਂ ਦੇ ਜਮ੍ਹਾਂ ਕਰਵਾਉਣ ਦੀ ਆਖ਼ਰੀ ਤਰੀਕ 2 ਮਈ ਤੈਅ ਕੀਤੀ ਗਈ ਹੈ |