ਗੁੰਮਰਾਹਕੁਨ ਇਸ਼ਤਿਹਾਰਬਾਜ਼ੀ ਤੋਂ ਸੁਚੇਤ ਰਹਿਣ ਦੀ ਅਪੀਲ

0
1105

ਹਾਂਗਕਾਂਗ (ਜੰਗ ਬਹਾਦਰ ਸਿੰਘ)-ਹਾਂਗਕਾਂਗ ਵਸਦੇ ਪੰਜਾਬੀ ਭਾਈਚਾਰੇ ਵਲੋਂ ਹਾਂਗਕਾਂਗ ਵਿਚ ਚੰਗੀਆਂ ਨੌਕਰੀਆਂ ਦਾ ਝਾਂਸਾ ਦੇ ਕੇ ਨੌਜਵਾਨਾਂ ਨੂੰ ਵਰਗਲਾਉਣ ਲਈ ਕੀਤੀ ਜਾ ਰਹੀ ਗੁਮਰਾਹਕੁੰਨ ਇਸ਼ਤਿਹਾਰਬਾਜ਼ੀ ਤੋਂ ਸੁਚੇਤ ਰਹਿਣ ਦੀ ਅਪੀਲ ਕੀਤੀ ਹੈ | ਭਾਈਚਾਰੇ ਵਲੋਂ ਸੋਸ਼ਲ ਮੀਡੀਆ, ਰੇਡੀਓ ਅਤੇ ਅਖ਼ਬਾਰਾਂ ਰਾਹੀਂ ਅਪੀਲ ਕੀਤੀ ਜਾ ਰਹੀ ਹੈ ਕਿ ਹਾਂਗਕਾਂਗ ਵਿਚ ਨੌਕਰੀਆਂ ਸਬੰਧੀ ਗੁਰਦੁਆਰਾ ਖ਼ਾਲਸਾ ਦੀਵਾਨ (ਸਿੱਖ ਟੈਂਪਲ) ਹਾਂਗਕਾਂਗ ਦੀ ਵੈੱਬਸਾਈਟ ‘ਤੇ ਦਿੱਤੇ ਨੰਬਰਾਂ ਅਤੇ ਈਮੇਲ ਰਾਹੀਂ ਸੰਪਰਕ ਕਰ ਸਕਦੇ ਹਨ | ਹਾਂਗਕਾਂਗ ਵਸਦੇ ਭਾਈਚਾਰੇ ਵਲੋਂ ਭਾਰਤ ਸਰਕਾਰ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਨੌਜਵਾਨਾਂ ਦੀ ਜ਼ਿੰਦਗੀ ਬਰਬਾਦ ਕਰਨ ਵਾਲੇ ਅਜਿਹੇ ਠੱਗ ਏਜੰਟਾਂ ਿਖ਼ਲਾਫ਼ ਸਖ਼ਤ ਕਾਰਵਾਈ ਕਰਦਿਆਂ ਅਜਿਹੀ ਗੁਮਰਾਹਕੁੰਨ ਇਸ਼ਤਿਹਾਰਬਾਜ਼ੀ ਬੰਦ ਕਰਵਾਈ ਜਾਵੇ |