ਚਾਕੂ ਹਮਲੇ ਵਿੱਚ ਇਕ ਦੀ ਮੌਤ, 2 ਜ਼ਖ਼ਮੀ

0
737

ਹਾਂਗਕਾਂਗ  (ਜੰਗ ਬਹਾਦਰ ਸਿੰਘ)-ਹਾਂਗਕਾਂਗ ਦੀ ਬੱਚਿਆਂ ਵਾਲੀ ਪਾਰਕ ਵਿਚ ਚਾਕੂ ਹਮਲੇ ‘ਚ ਇਕ 25 ਸਾਲਾ ਵਿਅਕਤੀ ਨੂੰ ਮੌਤ ਦੇ ਘਾਟ ਉਤਾਰਨ ਦੇ ਮਾਮਲੇ ‘ਚ ਪੁਲਿਸ ਨੇ ਦੋ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ | ਪੁਲਿਸ ਨੇ ਪਾਕਿਸਤਾਨੀ ਮੂਲ ਦੇ 26 ਤੇ 39 ਸਾਲ ਦੇ ਦੋ ਵਿਅਕਤੀਆਂ ਨੂੰ 7 ਲੋਕਾਂ ‘ਤੇ ਚਾਕੂ ਨਾਲ ਹਮਲਾ ਕਰਨ ਦੇ ਦੋਸ਼ ‘ਚ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਅਨੁਸਾਰ ਹਮਲਾਵਰ ਜਦੋਂ ਪਾਰਕ ‘ਚ ਆਏ ਤਾਂ ਉਨ੍ਹਾਂ ਆਪਸ ‘ਚ ਗੱਲਬਾਤ ਕਰ ਰਹੇ ਪੰਜ ਲੋਕਾਂ ‘ਤੇ ਹਮਲਾ ਕੀਤਾ ਜਿਸ ਦੌਰਾਨ ਇਕ ਵਿਅਕਤੀ ਦੇ ਗਲ ‘ਤੇ ਚਾਕੂ ਲੱਗ ਜਾਣ ਕਾਰਨ ਉਸ ਦੀ ਮੌਤ ਹੋ ਗਈ, ਜਦਕਿ ਬਾਕੀਆਂ ਨੂੰ ਜ਼ਖ਼ਮੀ ਹਾਲਤ ‘ਚ ਹਸਪਤਾਲ ‘ਚ ਦਾਖ਼ਤ ਕਰਵਾਇਆ ਗਿਆ | ਪੁਲਿਸ ਨੇ ਦੱਸਿਆ ਕਿ ਮਾਮਲੇ ‘ਚ ਜਾਂਚ ਜਾਰੀ ਹੈ |