ਚੀਨ : ਜ਼ੋਰਦਾਰ ਭੂਚਾਲ ਕਾਰਨ 111 ਲੋਕਾਂ ਦੀ ਮੌਤ

0
30

ਬੀਜਿੰਗ (ਰਾਇਟਰਜ਼) : ਚੀਨ ਦੇ ਗਾਂਸੂ ਸੂਬੇ ‘ਚ ਸੋਮਵਾਰ ਦੇਰ ਰਾਤ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 6.2 ਮਾਪੀ ਗਈ ਹੈ। ਚਾਈਨਾ ਅਰਥਕੁਏਕ ਨੈੱਟਵਰਕ ਸੈਂਟਰ (ਸੀ.ਈ.ਐੱਨ.ਸੀ.) ਮੁਤਾਬਕ ਸੋਮਵਾਰ ਰਾਤ ਕਰੀਬ 12 ਵਜੇ ਪੱਛਮੀ ਚੀਨ ਦੇ ਗਾਂਸੂ ਸੂਬੇ ‘ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।

ਕਈ ਇਮਾਰਤਾਂ ਢਾਹ ਗਈਆਂ

ਨਿਊਜ਼ ਏਜੰਸੀ ਏਐਫਪੀ ਦੀ ਰਿਪੋਰਟ ਮੁਤਾਬਕ ਚੀਨ ਦੇ ਗਾਂਸੂ ਸੂਬੇ ‘ਚ ਭੂਚਾਲ ਕਾਰਨ ਮਰਨ ਵਾਲਿਆਂ ਦੀ ਗਿਣਤੀ 111 ਹੋ ਗਈ ਹੈ। ਇਸ ਦੇ ਨਾਲ ਹੀ 200 ਤੋਂ ਵੱਧ ਲੋਕ ਜ਼ਖਮੀ ਹੋਏ ਹਨ।

ਭੂਚਾਲ ਦੀ ਤੀਬਰਤਾ ਇੰਨੀ ਜ਼ਬਰਦਸਤ ਸੀ ਕਿ ਕਈ ਇਮਾਰਤਾਂ ਦੇ ਢਹਿ ਜਾਣ ਦੀਆਂ ਖਬਰਾਂ ਹਨ। ਇਮਾਰਤਾਂ ਡਿੱਗਣ ਕਾਰਨ ਕਈ ਲੋਕ ਮਲਬੇ ਹੇਠ ਦੱਬ ਗਏ। ਇਸ ਦੇ ਨਾਲ ਹੀ ਕਿੰਗਹਾਈ ਸੂਬੇ ਦੇ ਮਿਨਹੇ ਕਾਉਂਟੀ ਅਤੇ ਜ਼ੁਨਹੁਆ ਸਲਾਰ ਆਟੋਨੋਮਸ ਕਾਉਂਟੀ ਵਿੱਚ ਦੋ ਲੋਕਾਂ ਦੀ ਮੌਤ ਹੋ ਗਈ ਹੈ।

ਐਸ ਜੀਓਲਾਜੀਕਲ ਸਰਵੇ ਮੁਤਾਬਕ ਭੂਚਾਲ ਦਾ ਕੇਂਦਰ ਚੀਨ ਦੇ ਲਾਂਝੂ ਤੋਂ 102 ਕਿਲੋਮੀਟਰ ਦੱਖਣ-ਪੱਛਮ ਵਿੱਚ ਛੇ ਮੀਲ ਦੀ ਡੂੰਘਾਈ ਵਿੱਚ ਸੀ।

ਰਾਹਤ ਕਾਰਜ ਜਾਰੀ

ਚਾਈਨਾ ਸੈਂਟਰਲ ਟੈਲੀਵਿਜ਼ਨ ਦੇ ਅਨੁਸਾਰ, ਕਿੰਗਹਾਈ ਸੂਬੇ ਦੇ ਹੈਡੋਂਗ ਸ਼ਹਿਰ ਵਿੱਚ ਵੀ 11 ਲੋਕ ਮਾਰੇ ਗਏ ਅਤੇ 100 ਤੋਂ ਵੱਧ ਜ਼ਖਮੀ ਹੋ ਗਏ। ਸਰਕਾਰੀ ਸਮਾਚਾਰ ਏਜੰਸੀ ਸਿਨਹੂਆ ਨੇ ਕਿਹਾ ਕਿ ਭੂਚਾਲ ਕਾਰਨ ਢਹਿ-ਢੇਰੀ ਹੋਏ ਮਕਾਨਾਂ ਸਮੇਤ ਭਾਰੀ ਨੁਕਸਾਨ ਹੋਇਆ ਹੈ ਅਤੇ ਲੋਕਾਂ ਨੂੰ ਸੁਰੱਖਿਆ ਲਈ ਸੜਕਾਂ ‘ਤੇ ਭੱਜਣਾ ਪਿਆ ਹੈ।

ਭੂਚਾਲ ਤੋਂ ਬਾਅਦ ਮੰਗਲਵਾਰ ਤੜਕੇ ਤੋਂ ਬਚਾਅ ਕਾਰਜ ਜਾਰੀ ਹੈ।ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਨੇ ਕਿਹਾ ਕਿ ਜਾਨਾਂ ਬਚਾਉਣ ਅਤੇ ਭੂਚਾਲ ਤੋਂ ਪ੍ਰਭਾਵਿਤ ਲੋਕਾਂ ਨੂੰ ਰਾਹਤ ਦੇਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਣੀ ਚਾਹੀਦੀ ਹੈ।