ਚੀਨ ਨੇ ਭਾਰਤ ’ਚ ਐਪਸ ’ਤੇ ਪਾਬੰਦੀ ਨੂੰ ਲੈ ਕੇ ਚਿੰਤਾ ਜਤਾਈ

0
284

ਬੀਜਿੰਗ, ਏਐਨਆਈ :ਚੀਨ ਨੇ ਭਾਰਤ ’ਚ ਪਾਬੰਦੀਸ਼ੁਦਾ ਚੀਨੀ ਮੋਬਾਈਲ ਐਪਲੀਕੇਸ਼ਨ ’ਤੇ ਚਿੰਤਾ ਜ਼ਾਹਰ ਕੀਤੀ ਹੈ। ਬੀਜਿੰਗ ਨੇ ਇਕ ਬਿਆਨ ’ਚ ਕਿਹਾ ਹੈ ਕਿ ਭਾਰਤ ਸਰਕਾਰ ਦੇ ਇਸ ਕਦਮ ਨਾਲ ਚੀਨੀ ਕੰਪਨੀਆਂ ਦੇ ਹਿੱਤਾਂ ’ਤੇ ਬੁਰਾ ਅਸਰ ਪਵੇਗਾ। ਚੀਨੀ ਵਣਜ ਮੰਤਰਾਲੇ ਦੇ ਬੁਲਾਰੇ ਗਾਓ ਫੇਂਗ ਨੇ ਵੀਰਵਾਰ ਨੂੰ ਇੱਕ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ਪਾਬੰਦੀ ਚੀਨੀ ਕੰਪਨੀਆਂ ਦੇ ਜਾਇਜ਼ ਅਧਿਕਾਰਾਂ ਤੇ ਹਿੱਤਾਂ ਨੂੰ ਨੁਕਸਾਨ ਪਹੁੰਚਾਏਗੀ।
ਗਾਓ ਨੇ ਕਿਹਾ ਕਿ ਪਿਛਲੇ ਕੁਝ ਸਾਲਾਂ ’ਚ ਭਾਰਤ ਸਰਕਾਰ ਨੇ ਚੀਨੀ ਕੰਪਨੀਆਂ ਤੇ ਉਨ੍ਹਾਂ ਦੀਆਂ ਸੇਵਾਵਾਂ ਦੇ ਖਿਲਾਫ਼ ਕਈ ਕਦਮ ਚੁੱਕੇ ਹਨ। ਜਿਸ ਕਾਰਨ ਕੰਪਨੀਆਂ ਦੇ ਜਾਇਜ਼ ਅਧਿਕਾਰਾਂ ਤੇ ਹਿੱਤਾਂ ਨੂੰ ਭਾਰੀ ਨੁਕਸਾਨ ਪਹੁੰਚਿਆ ਹੈ। ਅਸੀਂ ਇਸ ਮੁੱਦੇ ਨੂੰ ਗੰਭੀਰਤਾ ਨਾਲ ਦੇਖ ਰਹੇ ਹਾਂ। ਇਸ ਦੌਰਾਨ, ਗਾਓ ਨੇ ਦੋਵਾਂ ਦੇਸ਼ਾਂ ਦਰਮਿਆਨ ਆਰਥਿਕ ਸਹਿਯੋਗ ਦੀ ਸਕਾਰਾਤਮਕ ਗਤੀਸ਼ੀਲਤਾ ਨੂੰ ਕਾਇਮ ਰੱਖਣ ਦਾ ਆਪਣਾ ਇਰਾਦਾ ਪ੍ਰਗਟ ਕੀਤਾ। ਉਨ੍ਹਾਂ ਕਿਹਾ ਕਿ ਅਸੀਂ ਉਮੀਦ ਕਰਦੇ ਹਾਂ ਕਿ ਭਾਰਤ ਸਰਕਾਰ ਇਸ ਸਬੰਧੀ ਜ਼ਰੂਰੀ ਕਦਮ ਚੁੱਕੇਗੀ। ਮਹੱਤਵਪੂਰਨ ਗੱਲ ਇਹ ਹੈ ਕਿ ਸਾਲ 2021 ਦੌਰਾਨ ਭਾਰਤ ਤੇ ਚੀਨ ਦਰਮਿਆਨ ਦੁਵੱਲੇ ਵਪਾਰ ’ਚ 43 ਫ਼ੀਸਦੀ ਦਾ ਵਾਧਾ ਦਰਜ ਕੀਤਾ ਗਿਆ ਹੈ।