ਜੇਲ ”ਚੋਂ ਪ੍ਰਵਚਨ ਨਹੀਂ ਕਰੇਗਾ ਰਾਮ ਰਹੀਮ

0
904

ਚੰਡੀਗੜ੍ਹ  : ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਬੁੱਧਵਾਰ ਨੂੰ ਸਾਧਵੀ ਸਰੀਰਕ ਸ਼ੋਸ਼ਣ ਮਾਮਲੇ ‘ਚ 20 ਸਾਲ ਦੀ ਸਜ਼ਾ ਕੱਟ ਰਹੇ ਰਾਮ ਰਹੀਮ ਵਲੋਂ ਜੇਲ ‘ਚੋਂ ਪ੍ਰਵਚਨ ਕਰਨ ‘ਤੇ ਰੋਕ ਲਾ ਦਿੱਤੀ ਹੈ। ਜਾਣਕਾਰੀ ਮੁਤਾਬਕ ਡੇਰਾ ਸੱਚਾ ਸੌਦਾ ਦੇ ਸਾਬਕਾ ਮੁਖੀ ਸ਼ਾਹ ਸਤਨਾਮ ਦਾ 25 ਜਨਵਰੀ ਨੂੰ ਜਨਮਦਿਨ ਹੈ। ਇਸ ਮੌਕ ਡੇਰਾ ਪ੍ਰੇਮੀਆਂ ਨੇ ਅਦਾਲਤ ‘ਚ ਪਟੀਸ਼ਨ ਦਾਇਰ ਕਰਕੇ ਮੰਗ ਕੀਤੀ ਸੀ ਕਿ ਰਾਮ ਰਹੀਮ ਨੂੰ ਜੇਲ ‘ਚੋਂ ਹੀ ਲਾਈਵ ਪ੍ਰਵਚਨ ਕਰਨ ਦੀ ਇਜਾਜ਼ਤ ਦਿੱਤੀ ਜਾਵੇ, ਜਿਸ ਨੂੰ ਲੈ ਕੇ ਅੱਜ ਅਦਾਲਤ ‘ਚ ਸੁਣਵਾਈ ਹੋਈ। ਅਦਾਲਤ ਨੇ ਇਸ ਦੀ ਇਜਾਜ਼ਤ ਨਾ ਦਿੰਦੇ ਹੋਏ ਉਕਤ ਪਟੀਸ਼ਨ ਰੱਦ ਕਰ ਦਿੱਤੀ। ਜਸਟਿਸ ਦਇਆ ਚੌਧਰੀ ਨੇ ਕਿਹਾ ਕਿ ਪੰਚਕੂਲਾ ਸਮੇਤ ਪੂਰੇ ਹਰਿਆਣਾ, ਪੰਜਾਬ ਅਤੇ ਚੰਡੀਗੜ੍ਹ ‘ਚ ਜਿਸ ਤਰ੍ਹਾਂ ਦੇ ਹਾਲਾਤ ਹੋ ਗਏ ਸਨ, ਉਨ੍ਹਾਂ ਨੂੰ ਮੁੱਖ ਰੱਖਦਿਆਂ ਰਾਮ ਰਹੀਮ ਨੂੰ ਪ੍ਰਵਚਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ।