ਤੁੰਗ ਚੁੰਗ ਸਮਾਗਮ 25 ਦਸੰਬਰ ਨੂੰ

0
416

ਹਾਂਗਕਾਂਗ (ਜੰਗ ਬਹਾਦਰ ਸਿੰਘ)-ਹਾਂਗਕਾਂਗ ਦੀਆਂ ਸੰਗਤਾਂ ਵਲੋਂ ਸਰਬੰਸਦਾਨੀ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਸਮਰਪਿਤ ਨਗਰ ਕੀਰਤਨ ਗੁਰਦੁਆਰਾ ਖ਼ਾਲਸਾ ਦੀਵਾਨ ਤੋਂ ਯਤ ਤੁੰਗ ਏਰੀਆ (ਤੁੰਗ ਚੁੰਗ) ਤੱਕ 25 ਦਸੰਬਰ, ਸੋਮਵਾਰ ਸਵੇਰੇ 10 ਵਜੇ ਸਜਾਇਆ ਜਾਵੇਗਾ | ਗੁਰਦੁਆਰਾ ਖ਼ਾਲਸਾ ਦੀਵਾਨ ਤੋਂ ਨਗਰ ਕੀਰਤਨ ਵਿਚ ਸ਼ਾਮਿਲ ਹੋਣ ਜਾ ਰਹੀਆਂ ਸੰਗਤਾਂ ਦੀ ਸਹੂਲਤ ਲਈ ਬੱਸਾਂ ਅਤੇ ਹੋਰ ਸਾਧਨਾਂ ਦਾ ਪ੍ਰਬੰਧ ਕੀਤਾ ਗਿਆ ਹੈ | ਤੁੰਗ ਚੁੰਗ ਦੀਆਂ ਸੰਗਤਾਂ ਵਲੋਂ ਸਜਾਏ ਜਾ ਰਹੇ ਦੀਵਾਨ ਅਤੇ ਸੰਗਤਾਂ ਲਈ ਅਟੁੱਟ ਲੰਗਰ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ | ਨਗਰ ਕੀਰਤਨ ਦੀ ਸਮਾਪਤੀ ਸ਼ਾਮ 6 ਵਜੇ ਗੁਰਦੁਆਰਾ ਸਾਹਿਬ ਵਿਖੇ ਵਾਪਸੀ ਨਾਲ ਕੀਤੀ ਜਾਵੇਗੀ | ਪ੍ਰਬੰਧਕਾਂ ਵਲੋਂ ਸੰਗਤਾਂ ਨੂੰ ਵੱਧ ਤੋਂ ਵੱਧ ਗਿਣਤੀ ਵਿਚ ਸ਼ਮੂਲੀਅਤ ਕਰਨ ਦੀ ਬੇਨਤੀ ਕੀਤੀ ਗਈ ਹੈ |