ਥਿਨ-ਸੂ-ਵਾਈ ਦੀ ਸੰਗਤ ਵਲੋਂ 75,000 ਡਾਲਰ ਖ਼ਾਲਸਾ ਦੀਵਾਨ ਦੀ ਇਮਾਰਤ ਲਈ ਭੇਟ

0
412

ਹਾਂਗਕਾਂਗ, (ਜੰਗ ਬਹਾਦਰ ਸਿੰਘ)-ਹਾਂਗਕਾਂਗ ਦੇ ਥਿਨ-ਸੂ-ਵਾਈ ਇਲਾਕੇ ਦੀ ਸੰਗਤ ਵਲੋਂ ਹਰ ਸਾਲ ਦੀ ਤਰ੍ਹਾਂ 9ਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਾਹਦਤ ਨੂੰ ਸਮਰਪਿਤ ਕਰਵਾਏ ਸਮਾਗਮ ਦੌਰਾਨ 75,000 ਹਾਂਗਕਾਂਗ ਡਾਲਰ ਗੁਰਦੁਆਰਾ ਖਾਲਸਾ ਦੀਵਾਨ ਦੀ ਉਸਾਰੀ ਅਧੀਨ ਇਮਾਰਤ ਲਈ ਭੇਟ ਕੀਤੇ | ਮਲਕੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਸੰਗਤਾਂ ਵਲੋਂ 9ਵੇਂ ਪਾਤਸ਼ਾਹ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਾਂਝੇ ਤੌਰ ‘ਤੇ ਹੁਣ ਤੱਕ 7,00,822 ਹਾਂਗਕਾਂਗ ਡਾਲਰ ਦੀ ਸੇਵਾ ਗੁਰਦੁਆਰਾ ਖਾਲਸਾ ਦੀਵਾਨ ਦੀ ਉਸਾਰੀ ਅਧੀਨ ਇਮਾਰਤ ਲਈ ਦਿੱਤੀ ਜਾ ਚੁੱਕੀ ਹੈ ਅਤੇ ਅੱਗੋ ਤੋਂ ਵੀ ਇਸ ਇਲਾਕੇ ਦੀਆਂ ਸੰਗਤਾਂ ਵੱਲੋਂ ਵੱਧ-ਚੜ੍ਹ ਕੇ ਸਹਿਯੋਗ ਦਿਤਾ ਜਾਵੇਗਾ।ਓਹਨਾ ਸਹਿਯੋਗ ਦੇਣ ਵਾਲੇ ਸਾਰੇ ਸਜਨਾ ਦਾ ਧੰਨਵਾਦ ਪ੍ਰਗਟ ਕੀਤਾ