‘ਧੰਨ ਗੁਰੂ ਨਾਨਕ ਧੰਨ ਤੇਰੀ ਸਿੱਖੀ’ ਸੇਵਾ ਸੁਸਾਇਟੀ ਦੀ ਮੀਟਿੰਗ

0
536

ਹਾਂਗਕਾਂਗ (ਜੰਗ ਬਹਾਦਰ ਸਿੰਘ)-ਭਾਰਤ ਵਿਚ ਲੋੜਵੰਦਾਂ ਦੀ ਮਦਦਗਾਰ ਸੰਸਥਾ ‘ਧੰਨ ਗੁਰੂ ਨਾਨਕ ਧੰਨ ਤੇਰੀ ਸਿੱਖੀ’ ਸੇਵਾ ਸੁਸਾਇਟੀ ਵਲੋਂ ਮਾਤਾ ਗੁਜਰੀ ਹਾਲ ਵਿਖੇ ਕੀਤੀ ਸਾਲਾਨਾ ਮੀਟਿੰਗ ਵਿਚ ਹੁਣ ਤੱਕ ਕੀਤੀਆਂ ਸੇਵਾਵਾਂ ਦਾ ਲੇਖਾ-ਜੋਖਾ ਕਰਨ ਦੇ ਨਾਲ ਆਉਣ ਵਾਲੇ ਸਮੇਂ ਵਿਚ ਦਿੱਤੀਆਂ ਜਾਣ ਵਾਲੀਆਂ ਸੇਵਾਵਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ | ਸੁਸਾਇਟੀ ਦੇ ਖ਼ਜ਼ਾਨਚੀ ਕੁਲਵਿੰਦਰ ਸਿੰਘ ਰਿਆੜ ਵਲੋਂ ਦਿੱਤੀ ਜਾਣਕਾਰੀ ਮੁਤਾਬਿਕ ਸੁਸਾਇਟੀ ਵਲੋਂ ਜੂਨ 2019 ਤੋਂ ਮਈ 2020 ਤੱਕ ਕਰੀਬ 20 ਲੱਖ ਰੁਪਏ ਲੋੜਵੰਦ ਮਰੀਜ਼ਾਂ, ਵਿਦਿਆਰਥੀਆਂ ਅਤੇ ਹੋਰ ਜ਼ਰੂਰਤਮੰਦ ਪਰਿਵਾਰਾਂ ਦੀ ਮਦਦ ਲਈ ਭਾਰਤ ਵਿਚ ਭੇਜੇ ਗਏ ਹਨ | ਇਸ ਮੌਕੇ ਨਵੇਂ ਮੈਂਬਰਾਂ ਦੀ ਸੁਸਾਇਟੀ ਵਿਚ ਸ਼ਮੂਲੀਅਤ ਵੀ ਕਰਵਾਈ ਗਈ | ਸੁਸਾਇਟੀ ਦੀ ਸਾਲਾਨਾ ਮੀਟਿੰਗ ਵਿਚ ਸੁੱਖਾ ਸਿੰਘ ਗਿੱਲ ਪ੍ਰਧਾਨ, ਸੁਖਦੇਵ ਸਿੰਘ ਸੱਭਰਵਾਲ ਸਕੱਤਰ, ਜਗਜੀਤ ਸਿੰਘ ਚੋਹਲਾ ਸਾਹਿਬ, ਵੱਸਣ ਸਿੰਘ ਮਲਮੋਹਰੀ, ਅਵਤਾਰ ਸਿੰਘ ਸੰਗਤਪੁਰ, ਗੁਰਦੇਵ ਸਿੰਘ ਮਾਲੂਵਾਲ, ਗੁਰਭੇਜ ਸਿੰਘ, ਬਲਜੀਤ ਸਿੰਘ ਗਿੱਲ, ਬਲਵਿੰਦਰ ਸਿੰਘ ਵਲਟੋਹਾ, ਜੁਝਾਰ ਸਿੰਘ ਖ਼ਾਲਸਾ ਅਤੇ ਜਸਪਾਲ ਸਿੰਘ ਰੰਧਾਵਾ ਵਲੋਂ ਸ਼ਿਰਕਤ ਕੀਤੀ ਗਈ |