ਨਸ਼ਾ ਤਸਕਰਾਂ ਲਈ ਮੌਤ ਦੀ ਸਜ਼ਾ

0
295

ਚੰਡੀਗੜ੍ਹ: ਪੰਜਾਬ ਵਿੱਚ ਸਮੱਗਲਰਾਂ ਦੀ ਹੁਣ ਆਵੇਗੀ ਸ਼ਾਮਤ। ਡਰੱਗਸ ਤਸਕਰਾਂ ਨੂੰ ਫਾਂਸੀ ਦੀ ਸਜ਼ਾ ਦੇਣ ਲਈ ਕੈਪਟਨ ਸਰਕਾਰ ਨੇ ਕੇਂਦਰੀ ਗ੍ਰਹਿ ਮੰਤਰੀ ਨੂੰ ਚਿੱਠੀ ਲਿਖਣ ਦਾ ਫੈਸਲਾ ਕੀਤਾ ਹੈ। ਨਸ਼ੇ ਕਾਰਨ ਬੀਤੇ ਮਹੀਨੇ ਦੋ ਦਰਜਨ ਤੋਂ ਵੱਧ ਮੌਤਾਂ ਤੋਂ ਬਾਅਦ ਕੈਪਟਨ ਨੇ ਹੰਗਾਮੀ ਕੈਬਨਿਟ ਮੀਟਿੰਗ ਇਹ ਫ਼ੈਸਲਾ ਲਿਆ ਗਿਆ ਹੈ।
ਕੈਬਨਿਟ ਮੀਟਿੰਗ ਵਿੱਚ ਇਹ ਸਹਿਮਤੀ ਬਣੀ ਹੈ ਕਿ ਨਸ਼ਾ ਤਸਕਰਾਂ ਨੂੰ ਮੌਤ ਦੀ ਸਜ਼ਾ ਦੀ ਸਬੰਧੀ ਕੇਂਦਰ ਨੂੰ ਕਾਨੂੰਨ ਬਣਾਉਣ ਲਈ ਕਿਹਾ ਜਾਵੇਗਾ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ ਚਿੱਠੀ ਵੀ ਲਿਖਣਗੇ। ਕੈਬਨਿਟ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਨਸ਼ੇ ਦੇ ਕਾਰੋਬਾਰ ਵਿੱਚ ਲੱਗੇ ਹਰ ਵਿਅਕਤੀ ਵਿਰੁੱਧ ਸਖ਼ਤੀ ਵਰਤੀ ਜਾਵੇਗੀ।
ਬਾਜਵਾ ਨੇ ਕਿਹਾ ਕਿ ਬੇਸ਼ੱਕ ਅਫ਼ਸਰ ਹੋਵੇ ਜਾਂ ਸਮੱਗਲਰ ਕੋਈ ਵੀ ਬਖਸਿਆ ਨਹੀਂ ਜਾਵੇਗਾ, ਸਾਰਿਆਂ ਉੱਪਰ ਵੱਡੀ ਕਾਰਵਾਈ ਹੋਵੇਗੀ। ਉਨ੍ਹਾਂ ਕਿਹਾ ਕਿ ਜਿਹੜੇ ਵੀ ਅਫ਼ਸਰ ਵੀ ਸ਼ਾਮਿਲ ਹੋਣਗੇ ਉਨ੍ਹਾਂ ਨੂੰ ਤੁਰੰਤ ਬਰਖ਼ਾਸਤ ਕੀਤਾ ਜਾਵੇਗਾ। ਬਾਜਵਾ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਦੀ ਸਰਕਾਰ ਵਿੱਚ ਕਿਸੇ ਨੂੰ ਸਿਆਸੀ ਸਰਪ੍ਰਸਤੀ ਨਹੀਂ ਦਿੱਤੀ ਗਈ ਹੈ।