ਪਕਿਸਤਾਨ ਨੇ ਪਹਿਲੀ ਵਾਰ ਮੰਨਿਆ, ‘ਅੱਤਵਾਦੀ ਸਾਡੇ ਘਰੇ’

0
520

ਇਸਲਾਮਾਬਾਦ, 6 ਸਤੰਬਰ (ਏਜੰਸੀ)-ਪਾਕਿਸਤਾਨ ਦੇ ਵਿਦੇਸ਼ ਮੰਤਰੀ ਖ਼ਵਾਜਾ ਆਸਿਫ਼ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਲਸ਼ਕਰ-ਏ-ਤਾਇਬਾ ਅਤੇ ਜੈਸ਼-ਏ-ਮੁਹੰਮਦ ਵਰਗੇ ਅੱਤਵਾਦੀ ਸੰਗਠਨਾਂ ‘ਤੇ ਲਗਾਮ ਨਹੀਂ ਲਾਈ ਗਈ ਤਾਂ ਦੇਸ਼ ਸ਼ਰਮਿੰਦਗੀ ਦਾ ਸਾਹਮਣਾ ਕਰਦਾ ਰਹੇਗਾ | ਆਸਿਫ਼ ਦਾ ਬਿਆਨ ਚੀਨ ਸਮੇਤ ਬਿ੍ਕਸ ਦੇ ਪਹਿਲੀ ਵਾਰ ਪਾਕਿਸਤਾਨ ਤੋਂ ਸੰਚਾਲਿਤ ਹੋ ਰਹੇ ਲਸ਼ਕਰ-ਏ-ਤਾਇਬਾ ਅਤੇ ਜੈਸ਼-ਏ-ਮੁਹੰਮਦ ਵਰਗੇ ਅੰਤਰਰਾਸ਼ਟਰੀ ਪਾਬੰਦੀਸ਼ੁਦਾ ਸੰਗਠਨਾਂ ਦਾ ਨਾਂਅ ਲਏ ਜਾਣ ਦੇ ਦੋ ਦਿਨ ਬਾਅਦ ਆਇਆ ਹੈ | ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਵੀ ਹੱਕਾਨੀ ਨੈੱਟਵਰਕ ਵਰਗੇ ਅੱਤਵਾਦੀ ਸਮੂਹਾਂ ਨੂੰ ਪਨਾਹ ਦੇਣ ਲਈ ਪਾਕਿਸਤਾਨ ਦੀ ਆਲੋਚਨਾ ਕੀਤੀ ਸੀ | ਆਸਿਫ਼ ਨੇ ਪਾਕਿਸਤਾਨ ਤੋਂ ਸੰਚਾਲਿਤ ਲਸ਼ਕਰ-ਏ-ਤਾਇਬਾ ਅਤੇ ਜੇ. ਈ. ਐਮ. ਸਮੇਤ ਹੋਰ ਪਾਬੰਦੀਸ਼ੁਦਾ ਅੰਤਰਰਾਸ਼ਟਰੀ ਅੱਤਵਾਦੀ ਸੰਗਠਨਾਂ ਦੀ ਹੋਂਦ ਨੂੰ ਸਵੀਕਾਰ ਕੀਤਾ | ਆਸਿਫ਼ ਨੇ ਕੱਲ੍ਹ ਜੀਓ ਨਿਊਜ਼ ਨਾਲ ਗੱਲਬਾਤ ‘ਚ ਕਿਹਾ ਕਿ ਸਾਨੂੰ ਆਪਣੇ ਮਿੱਤਰਾਂ ਨੂੰ ਕਹਿਣ ਦੀ ਜ਼ਰੂਰਤ ਹੈ ਕਿ ਅਸੀਂ ਆਪਣਾ ਰਵੱਈਆ ਸੁਧਾਰ ਲਿਆ ਹੈ |