ਪਾਕਿਸਤਾਨ ਵੱਲੋਂ ਕਰਤਾਰਪੁਰ ਦੀ ਯਾਤਰਾ ਨੂੰ ਹਰੀ ਝੰਡੀ।

0
327

ਕਰਤਾਰਪੁਰ ਸਾਹਿਬ : ਪਾਕਿਸਤਾਨ ਦੇ ਨੈਸ਼ਨਲ ਕਮਾਂਡ ਐਂਡ ਆਪਰੇਸ਼ਨ ਸੈਂਟਰ (NCOC) ਨੇ ਵੈਕਸੀਨ ਦੀਆਂ ਦੋਵੇਂ ਡੋਜ਼ ਲੈਣ ਵਾਲੇ ਭਾਰਤੀ ਸਿੱਖ ਸ਼ਰਧਾਲੂਆਂ ਨੂੰ ਸਖ਼ਤ ਕੋਵਿਡ-19 ਪ੍ਰੋਟੋਕਾਲ ਤਹਿਤ ਗੁਰਦੁਆਰਾ ਦਰਬਾਰ ਸਾਹਿਬ ਕਰਤਾਰਪੁਰ ਜਾਣ ਦੀ ਇਜਾਜ਼ਤ ਦਿੱਤੀ ਹੈ। ਇਹ ਯਾਤਰਾ ਅਗਲੇ ਮਹੀਨੇ ਤੋਂ ਸ਼ੁਰੂ ਹੋਵੇਗੀ। ਯਾਦ ਰਹੇ ਗੁਰੂ ਨਾਨਕ ਦੇਵ ਜੀ ਦਾ ਜੋਤੀ ਜੋਤ ਦਿਹਾੜਾ ਅਗਲੇ ਮਹੀਨੇ 22 ਤਰੀਕ ਨੂੰ ਹੈ, ਇਸੇ ਲਈ ਇਹ ਅਹਿਮ ਫੈਸਲਾ ਲਿਆ ਗਿਆ ਹੈ।