ਪੰਜਾਬ ‘ਚ ਮਰੀਜ਼ਾਂ ਨੂੰ ਚੜੇਗਾ ਬੱਕਰੀ ਦਾ ਖ਼ੂਨ !

0
344

ਲੁਧਿਆਣਾ: ਲੁਧਿਆਣਾ ਦੇ ਸਰਕਾਰੀ ਆਯੁਰਵੈਦਿਕ ਹਸਪਤਾਲ ਵਿੱਚ ਥੈਲੇਸੀਮੀਆ ਦੇ ਮਰੀਜ਼ਾਂ ਦੇ ਖ਼ੂਨ ਵਿੱਚ ਹੀਮੋਗਲੋਬਿਨ ਦੇ ਪੱਧਰ ਵਿੱਚ ਕਮੀ ਨਾ ਆਉਣ ਨੂੰ ਯਕੀਨੀ ਬਣਾਉਣ ਲਈ ਉਨ੍ਹਾਂ ਨੂੰ ਬੱਕਰੀ ਦਾ ਖ਼ੂਨ ਚੜ੍ਹਾਇਆ ਜਾਏਗਾ। ਇਲਾਜ ਦੇ ਪ੍ਰੋਜੈਕਟ ਲਈ ਕੇਂਦਰ ਸਰਕਾਰ ਨੇ 35 ਲੱਖ ਰੁਪਏ ਜਾਰੀ ਕੀਤੇ ਹਨ। ਪੰਜਾਬ ਸਰਕਾਰ ਨੇ ਵੀ ਇਸ ਪ੍ਰੋਜੈਕਟ ਲਈ 13 ਲੱਖ ਰੁਪਏ ਦਾ ਯੋਗਦਾਨ ਪਾਇਆ ਹੈ। ਹਸਪਤਾਲ ਦੇ ਮੈਡੀਕਲ ਅਫ਼ਸਰ ਹੇਮੰਤ ਕੁਮਾਰ ਨੇ ਦੱਸਿਆ ਕਿ ਹਸਪਤਾਲ ਅੰਦਰ 4 ਤੋਂ 5 ਮਹੀਨਿਆਂ ਅੰਦਰ ਇਲਾਜ ਸ਼ੁਰੂ ਹੋਣ ਦੀ ਸੰਭਾਵਨਾ ਹੈ।
ਮੈਡੀਕਲ ਅਫ਼ਸਰ ਨੇ ਕਿਹਾ ਕਿ ਬੱਕਰੀ ਦੇ ਖ਼ੂਨ ਨੂੰ ਗੁਦਾ ਰਾਹੀਂ ਮਰੀਜ਼ ਦੇ ਸਰੀਰ ਅੰਦਰ ਦਾਖ਼ਲ ਕਰਾਇਆ ਜਾਵੇਗਾ। ਇਹ ਮਰੀਜ਼ ਅੰਦਰ ਹੀਮੋਗਲੋਬਿਨ ਦੇ ਪੱਧਰ ਨੂੰ ਹੇਠਾਂ ਡਿੱਗਣ ਤੋਂ ਰੋਕੇਗਾ। ਇੱਕ ਸਮੇਂ ਤਕ ਮਰੀਜ਼ ਨੂੰ ਖ਼ੂਨ ਚੜ੍ਹਾਉਣ ਦੀ ਵੀ ਜ਼ਰੂਰਤ ਨਹੀਂ ਪਏਗੀ। ਮੈਡੀਕਲ ਅਫ਼ਸਰ ਕੁਮਾਰ ਤੇ ਹਸਪਤਾਲ ਦਾ ਇੱਕ ਹੋਰ ਡਾਕਟਰ ਇਸ ਪ੍ਰੋਜੈਕਟ ਦੀ ਕਮਾਨ ਸੰਭਾਲਣਗੇ। ਉਨ੍ਹਾਂ ਨੂੰ ਅਹਿਮਦਾਬਾਦ ਹਸਪਤਾਨ ਵਿੱਚ ਸਿਖਲਾਈ ਦਿੱਤੀ ਗਈ ਹੈ।