ਬੀਜੇਪੀ ਤੇ ਸਿਵ ਸੈਨਾ ਦੀ ‘ਟੁੱਟ ਗਈ ਤੜੱਕ ਕਰਕੇ’

0
474

ਮੁੰਬਈ  – ਸ਼ਿਵ ਸੈਨਾ ਨੇ ਅੱਜ ਮਤਾ ਪਾਸ ਕਰਕੇ ਤੈਅ ਕੀਤਾ ਹੈ ਕਿ 2019 ‘ਚ ਹੋਣ ਵਾਲੀਆਂ ਲੋਕ ਸਭਾ ਤੇ ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਲਈ ਪਾਰਟੀ ਇਕੱਲਿਆਂ ਹੀ ਚੋਣ ਮੈਦਾਨ ਵਿਚ ਉੱਤਰੇਗੀ। ਭਾਜਪਾ ਨਾਲ ਗੱਠਜੋੜ ਨਹੀਂ ਕੀਤਾ ਜਾਵੇਗਾ। ਇਹ ਮਤਾ ਪਾਰਟੀ ਦੇ ਸੰਸਦ ਮੈਂਬਰ ਸੰਜੇ ਰਾਓਤ ਵੱਲੋਂ ਲਿਆਂਦਾ ਗਿਆ। ਉਨ੍ਹਾਂ ਨੇ ਕਿਹਾ ਕਿ ਭਾਜਪਾ ਨੇ ਬੀਤੇ ਤਿੰਨ ਸਾਲਾਂ ਤੋਂ ਪਾਰਟੀ ਨੂੰ ਨਿਰਉਤਸ਼ਾਹਿਤ ਕੀਤਾ ਹੈ। ਸ਼ਿਵ ਸੈਨਾ ਦੀ ਕੌਮੀ ਕਾਰਜਕਾਰਨੀ ਮੀਟਿੰਗ ਵਿਚ ਇਸ ਮਤੇ ਨੂੰ ਸਰਬਸੰਮਤੀ ਨਾਲ ਪਾਸ ਕੀਤਾ ਗਿਆ।