ਬੰਗਲਾਦੇਸ਼ ਦਾ ਸਰਕਾਰੀ ਨੌਕਰੀਆਂ ‘ਚ ਰਾਖਵਾਂਕਰਨ ਸਬੰਧੀ ਅਹਿਮ ਫੈਸਲਾ

0
351

ਢਾਕਾ – ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੇ ਅੱਜ ਵਿਰੋਧ-ਪ੍ਰਦਰਸ਼ਨਾਂ ਨੂੰ ਵੇਖਦਿਆਂ ਸਰਕਾਰੀ ਨੌਕਰੀਆਂ ‘ਚ ਰਾਂਖਵਾਕਰਨ ਪ੍ਰਣਾਲੀ ਨੂੰ ਖ਼ਤਮ ਕਰਨ ਦਾ ਫ਼ੈਸਲਾ ਲਿਆ ਹੈ | ਰਾਜਧਾਨੀ ਢਾਕਾ ‘ਚ ਬੀਤੇ ਦਿਨ ਤੋਂ ਹਜ਼ਾਰਾਂ ਦੀ ਗਿਣਤੀ ‘ਚ ਵਿਦਿਆਰਥੀਆਂ ਵਲੋਂ ਵਿਸ਼ੇਸ਼ ਸਮੂਹਾਂ ਲਈ ਸਰਕਾਰੀ ਨੌਕਰੀਆਂ ‘ਚ ਰਾਂਖਵੇਕਰਨ ਿਖ਼ਲਾਫ਼ ਕੀਤੇ ਜਾ ਰਹੇ ਵਿਰੋਧ ਪ੍ਰਦਰਸ਼ਨ ਦੇ ਚੱਲਦਿਆਂ ਆਵਾਜਾਈ ਠੱਪ ਹੋ ਗਈ ਤੇ ਢਾਕਾ ਯੂਨੀਵਰਸਿਟੀ ‘ਚ ਅੱਜ ਵਿਦਿਆਰਥੀਆਂ ਦੀ ਪੁਲਿਸ ਨਾਲ ਹੋਈ ਝੜਪ ‘ਚ ਸੈਂਕੜੇ ਵਿਦਿਆਰਥੀ ਜ਼ਖ਼ਮੀ ਹੋ ਗਏ | ਇਸ ਦੌਰਾਨ ਅੱਜ ਸੰਸਦ ‘ਚ ਵਿਰੋਧ-ਪ੍ਰਦਰਸ਼ਨਾਂ ਤੋਂ ਨਿਰਾਸ਼ ਨਜ਼ਰ ਆ ਰਹੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੇ ਨੌਕਰੀਆਂ ‘ਚ ਰਾਂਖਵਾਕਰਨ ਪ੍ਰਣਾਲੀ ਨੂੰ ਖ਼ਤਮ ਕਰਨ ਦਾ ਐਲਾਨ ਕਰਦਿਆਂ ਕਿਹਾ ਕਿ ਸਰਕਾਰ ਅੰਗਹੀਣਾਂ ਤੇ ਪਿੱਛੜੇ ਹੋਏ ਘੱਟ-ਗਿਣਤੀ ਤਬਕਿਆਂ ਲਈ ਨੌਕਰੀਆਂ ਲਈ ਵਿਸ਼ੇਸ਼ ਵਿਵਸਥਾ ਕਰੇਗੀ |