ਮਾਸਟਰ ਜੌਹਰ ਸਿੰਘ ਨਾਲ ਕੀਤੀ ਕੁੱਟਮਾਰ, ਪਾੜੇ ਕੱਪੜੇ

0
272

ਗੁਰਦਾਸਪੁਰ — ਇਥੋਂ ਦੇ ਗੁਰਦੁਆਰਾ ਛੋਟਾ ਘੱਲੂਘਾਰਾ ਪ੍ਰਬੰਧਨ ਕਮੇਟੀ ਨੂੰ ਲੈ ਕੇ ਚਲ ਰਿਹਾ ਵਿਵਾਦ ਦਿਨ-ਬ-ਦਿਨ ਗਰਮਾਉਂਦਾ ਨਜ਼ਰ ਆ ਰਿਹਾ ਹੈ।  ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਗੁਰਦੁਆਰਾ ਸਾਹਿਬ ਦੀ ਪ੍ਰਬੰਧਨ ਕਮੇਟੀ ਨੂੰ ਲੈ ਕੇ ਚਲ ਰਹੇ ਵਿਵਾਦ ਕਾਰਨ ਸੋਮਵਾਰ ਦੇਰ ਸ਼ਾਮ ਗੁਰਦੁਆਰਾ ਬਚਾਓ ਸੰਘਰਸ਼ ਕਮੇਟੀ ਨਾਲ ਸੰਬੰਧਿਤ ਮਰਦਾਂ ਅਤੇ ਔਰਤਾਂ ਵਲੋਂ ਪ੍ਰਬੰਧਨ ਕਮੇਟੀ ਦੇ ਪ੍ਰਧਾਨ ਮਾਸਟਰ ਜੌਹਰ ਸਿੰਘ ਨੂੰ ਉਨ੍ਹਾਂ ਦੇ ਕਮਰੇ ਤੋਂ ਕੱਢ ਕੇ ਬੁਰੀ ਤਰ੍ਹਾਂ ਕੁੱਟਿਆ ਗਿਆ, ਜਿਸ ਦੌਰਾਨ ਮਾਸਟਰ ਜੌਹਰ ਸਿੰਘ ਦੀ ਪੱਗ ਵੀ ਉੱਤਰ ਗਈ ਤੇ ਕੱਪੜੇ ਤਕ ਫੱਟ ਗਏ।