ਰੋਮਾਨੀਆ ਕਾਂਡ ਦੇ ਸ਼ਹੀਦ ਭਾਈ ਜੁਗਰਾਜ ਸਿੰਘ ਸਮਾਲਸਰ ਦੀ 31ਵੀਂ ਬਰਸੀ ਮੌਕੇ ਸਮਾਗਮ

0
230

ਹਾਂਗਕਾਂਗ (ਜੰਗ ਬਹਾਦਰ ਸਿੰਘ)-ਗੁਰਦੁਆਰਾ ਖ਼ਾਲਸਾ ਦੀਵਾਨ ਵਿਖੇ ਰੋਮਾਨੀਆ ਕਾਂਡ ‘ਚ ਸ਼ਹੀਦ ਹੋਏ ਭਾਈ ਜੁਗਰਾਜ ਸਿੰਘ ਸਮਾਲਸਰ ਦੀ 31ਵੀਂ ਬਰਸੀ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਹੈੱਡ ਗ੍ਰੰਥੀ ਭਾਈ ਜਸਪਾਲ ਸਿੰਘ, ਭਾਈ ਦਲਜੀਤ ਸਿੰਘ ਅਤੇ ਭਾਈ ਗੁਰਸੇਵਕ ਸਿੰਘ ਵਲੋਂ ਕਥਾ ਵਾਰਤਾ ਰਾਹੀਂ ਸੰਗਤਾਂ ਨਾਲ ਵਿਚਾਰਾਂ ਦੀ ਸਾਂਝ ਪਾਈ ਗਈ | ਭਾਈ ਹਰਬਖ਼ਸ਼ ਸਿੰਘ, ਭਾਈ ਜਸਵਿੰਦਰ ਸਿੰਘ ਅਤੇ ਭਾਈ ਕੇਵਲ ਸਿੰਘ ਦੇ ਕੀਰਤਨੀ ਜਥਿਆਂ ਵਲੋਂ ਰਸਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ|

ਸਮਾਗਮ ਦੇ ਪ੍ਰਬੰਧਕ ਅਤੇ ਅਕਾਲੀ ਦਲ ਅੰਮ੍ਰਿਤਸਰ ਦੀ ਹਾਂਗਕਾਂਗ ਇਕਾਈ ਦੇ ਪ੍ਰਧਾਨ ਭਾਈ ਭਗਵਾਨ ਸਿੰਘ ‘ਘਾਮਾ’ ਨੇ ਕੌਮ ਨੂੰ ਸਿੱਖ ਸੰਘਰਸ ਵਿਚ ਸ਼ਹੀਦ ਹੋਏ ਯੋਧਿਆਂ ਦੀਆਂ ਯਾਦਗਾਰਾਂ ਮਨਾਉਣ ਦੀ ਅਪੀਲ ਕੀਤੀ ਅਤੇ ਸ਼ਹੀਦ ਭਾਈ ਜੁਗਰਾਜ ਸਿੰਘ ਸਮਾਲਸਰ ਦੀ 31ਵੀਂ ਬਰਸੀ ਮੌਕੇ ਕਰਵਾਏ ਸਮਾਗਮ ਵਿਚ ਸਹਿਯੋਗ ਦੇਣ ਵਾਲੇ ਭਾਈ ਮੋਕਲ ਸਿੰਘ, ਭਾਈ ਜਸਪਾਲ ਸਿੰਘ ਅਤੇ ਭਾਈ ਗੁਰਨਾਮ ਸਿੰਘ ‘ਸ਼ਾਹਪੁਰ’ ਸਮੇਤ ਬਹੁਤ ਸਾਰੇ ਪਰਵੰਤਿਆਂ ਦਾ ਧੰਨਵਾਦ ਪ੍ਰਗਟ ਕੀਤਾ।