ਵਿਧਾਨ ਸਭਾ ‘ਚ ਸ਼੍ਰੋਮਣੀ ਕਮੇਟੀ ਖਿਲਾਫ ਵੀ ਕਾਰਵਾਈ

0
300

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਵਿੱਚ ਅੱਜ ਇਤਿਹਾਸਕ ਫੈਸਲਾ ਲੈਂਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਖਿਲਾਫ ਵਿਸ਼ੇਸ਼ ਅਧਿਕਾਰ ਮਤਾ ਪਾਸ ਕੀਤਾ ਗਿਆ। ਇਸ ਮਤੇ ਵਿੱਚ ਸ਼੍ਰੋਮਣੀ ਕਮੇਟੀ ਵੱਲੋਂ ਜਸਟਿਸ ਰਣਜੀਤ ਸਿੰਘ ਦੀ ਰਿਪੋਰਟ ਨੂੰ ਰੱਦ ਕਰਨ ਦੀ ਨਿੰਦਾ ਕੀਤੀ ਗਈ।

ਸੰਸਦੀ ਮਾਮਲਿਆਂ ਬਾਰੇ ਮੰਤਰੀ ਬ੍ਰਹਮ ਮਹਿੰਦਰਾ ਵੱਲੋਂ ਲਿਆਂਦੇ ਮਤੇ ਨੂੰ ਕਾਂਗਰਸ ਤੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਸਰਬਸੰਮਤੀ ਨਾਲ ਪਾਸ ਕਰ ਦਿੱਤਾ। ਵਿਧਾਇਕਾਂ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਸਮੂਹ ਸਿੱਖਾਂ ਦੀ ਸੰਸਥਾ ਹੈ ਨਾ ਕਿ ਸਿਰਫ ਅਕਾਲੀ ਦਲ ਦੀ। ਇਸ ਲਈ ਜਸਟਿਸ ਰਣਜੀਤ ਸਿੰਘ ਦੀ ਰਿਪੋਰਟ ਨੂੰ ਰੱਦ ਕਰ ਕਰਕੇ ਸ਼੍ਰੋਮਣੀ ਕਮੇਟੀ ਨੇ ਸਿੱਖ ਸੰਗਤ ਦੇ ਹਿਰਦੇ ਵਲੂੰਧਰੇ ਹਨ। ਇਸ ਲਈ ਸ਼੍ਰੋਮਣੀ ਕਮੇਟੀ ਦੀ ਇਸ ਕਾਰਵਾਈ ਦੀ ਨਿੰਦਾ ਕੀਤੀ ਜਾਂਦੀ ਹੈ।

ਯਾਦ ਰਹੇ ਸ਼੍ਰੋਮਣੀ ਕਮੇਟੀ ਨੇ ਵਿਧਾਨ ਸਭਾ ਵਿੱਚ ਪੇਸ਼ ਹੋਣ ਤੋਂ ਪਹਿਲਾਂ ਹੀ ਜਸਟਿਸ ਰਣਜੀਤ ਸਿੰਘ ਦੀ ਰਿਪੋਰਟ ਨੂੰ ਰੱਦ ਕਰ ਦਿੱਤਾ ਸੀ। ਵਿਰੋਧੀ ਧਿਰਾਂ ਇਲਜ਼ਾਮ ਲਾ ਰਹੀਆਂ ਹਨ ਕਿ ਅਕਾਲੀ ਦਲ ਨੂੰ ਬਚਾਉਣ ਲਈ ਸ਼੍ਰੋਮਣੀ ਕਮੇਟੀ ਨੇ ਅਜਿਹਾ ਕੀਤਾ ਹੈ।