ਹਾਂਗਕਾਂਗ ਦੀਆਂ ਸੰਗਤਾਂ ਨੇ ਅੰਤਰਰਾਸ਼ਟਰੀ ਦਸਤਾਰ ਦਿਵਸ ਉਤਸ਼ਾਹ ਨਾਲ ਮਨਾਇਆ

0
669

ਹਾਂਗਕਾਂਗ  (ਜੰਗ ਬਹਾਦਰ ਸਿੰਘ)-ਹਾਂਗਕਾਂਗ ਦੀਆਂ ਸੰਗਤਾਂ ਵਲੋਂ ਵਿਸ਼ਵ ਵਿਚ ਵੱਧ ਰਹੇ ਸਮੁੱਚੇ ਭਾਈਚਾਰੇ ਦੀ ਤਰਜ਼ ‘ਤੇ ਸਾਲਾਨਾ ਅੰਤਰਰਾਸ਼ਟਰੀ ਦਸਤਾਰ ਦਿਵਸ ਗੁਰਦੁਆਰਾ ਖ਼ਾਲਸਾ ਦੀਵਾਨ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਛੋਟੇ ਬੱਚਿਆਂ ਤੋਂ ਲੈ ਕੇ ਨੌਜਵਾਨ ਅਤੇ ਬੀਬੀਆਂ ਵਲੋਂ ਰਵਾਇਤੀ ਦਸਤਾਰਾਂ ਅਤੇ ਦੁਮਾਲੇ

ਸਜਾਉਣ ਦੇ ਨਾਲ ਅਭਿਲਾਸ਼ੀਆਂ ਨੂੰ ਸਿਖਲਾਈ ਵੀ ਦਿੱਤੀ ਗਈ | ਇਸ ਮੌਕੇ ਕਈ ਛੋਟੇ ਬੱਚਿਆਂ ਦੀ ਦਸਤਾਰਬੰਦੀ ਵੀ ਕੀਤੀ ਗਈ | ਦਸਤਾਰ ਦਿਵਸ ਦੇ ਸਬੰਧ  ਵਿਚ ਕਰਵਾਏ ਗਏ ਦਸਤਾਰਬੰਦੀ ਦੇ ਮੁਕਾਬਲਿਆਂ ਵਿਚ ਪਹਿਲੀਆਂ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਨਕਦ ਇਨਾਮ ਅਤੇ ਕੱਪ ਦੇ ਕੇ ਸਨਮਾਨਿਤ ਕੀਤਾ ਗਿਆ | ਭਾਰਤ ਤੋਂ ਵਿਦੇਸ਼ ਸੱਦੇ ‘ਤੇ ਪਹੁੰਚੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਧਰਮ ਪ੍ਰਚਾਰ ਵਿੰਗ ਮਾਝਾ ਜ਼ੋਨ ਦੇ ਇੰਚਾਰਜ ਭਾਈ ਸੁਰਜੀਤ ਸਿੰਘ ਸੱਭਰਵਾਲ ਵਲੋਂ ਜਿੱਥੇ ਇਨਾਮਾਂ ਦੀ ਵੰਡ ਕਰ ਕੇ ਬੱਚਿਆਂ ਦੀ ਹੌਸਲਾ ਅਫਜ਼ਾਈ ਕੀਤੀ ਗਈ, ਉੱਥੇ ਸੰਗਤ ਵਿਚ ਦਸਤਾਰ ਪ੍ਰਤੀ ਸੁਚੇਤਤਾ ਪੈਦਾ ਕਰਦਿਆਂ ਅਜਿਹੇ ਸ਼ਲਾਘਾਯੋਗ ਕਾਰਜਾਂ ਵਿਚ ਹਾਂਗਕਾਂਗ ਦੀ ਸੰਗਤ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਭਰਪੂਰ ਸਹਿਯੋਗ ਦੇਣ ਦਾ ਵਾਅਦਾ ਕੀਤਾ ਗਿਆ | ਬੀਬੀ ਸੁਰਚਨਾ ਕੌਰ ਵਲੋਂ ਮੰਚ ਸੰਚਾਲਨ ਦੀ ਜ਼ਿੰਮੇਵਾਰੀ ਨਿਭਾਉਣ ਦੇ ਨਾਲ ਦਸਤਾਰ ਪ੍ਰਤੀ ਜਾਗਰੂਕਤਾ ਪੈਦਾ ਕਰਨ ਦੇ ਮਕਸਦ ਤਹਿਤ ਪ੍ਰਭਾਵਸ਼ਾਲੀ ਤਕਰੀਰ ਰਾਹੀਂ ਸੰਗਤਾਂ ਨੂੰ ਸੰਬੋਧਨ ਕੀਤਾ ਗਿਆ | ਇਸ ਮੌਕੇ ਛੋਟੇ ਬੱਚਿਆਂ ਤੋਂ ਲੈ ਕੇ ਨੌਜਵਾਨਾਂ ਵਲੋਂ ਕੇਸਰੀ ਅਤੇ ਨੀਲੀਆਂ ਸਜਾਈਆਂ ਦਸਤਾਰਾਂ ਮਨਮੋਹਕ ਦਿ੍ਸ਼ ਪੇਸ਼ ਕਰ ਰਹੀਆਂ ਸਨ |