ਹਾਂਗਕਾਂਗ ਦੀਆਂ ਸੰਗਤਾਂ ਨੇ ਪ੍ਰਕਾਸ਼ ਪੁਰਬ ਸਬੰਧੀ ਸਜਾਇਆ ਨਗਰ ਕੀਰਤਨ

0
1212

ਹਾਂਗਕਾਂਗ  (ਜੰਗ ਬਹਾਦਰ ਸਿੰਘ)-ਹਾਂਗਕਾਂਗ ਦੀਆਂ ਸੰਗਤਾਂ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਾ ਖਾਲਸਾ ਦੀਵਾਨ ਤੋਂ ਨਗਰ ਕੀਰਤਨ ਸਜਾਇਆ ਗਿਆ, ਜਿਸ ਦੌਰਾਨ ਰਵਾਇਤੀ ਪੁਸ਼ਾਕਾਂ ਵਿਚ ਸਜੇ ਪੰਜ ਪਿਆਰੇ ਅਤੇ ਖ਼ਾਲਸਾਈ ਯੁੱਧ ਕਲਾ ਗਤਕੇ ਦਾ ਪ੍ਰਦਰਸ਼ਨ ਕਰਦੇ ਸਿੰਘ ਵਿਸ਼ੇਸ਼ ਖਿੱਚ ਦਾ ਕੇਂਦਰ ਰਹੇ | ਫੁੱਲਾਂ ਨਾਲ ਸਜੀ ਪਾਲਕੀ ਵਿਚ ਸੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਿਛੇ ਕੀਰਤਨ ਕਰਦੀਆਂ ਸੰਗਤਾਂ ਵਲੋਂ ਗੁਰਦੁਆਰਾ ਸਾਹਿਬ ਦੇ ਲਾਗਲੇ ਇਲਾਕੇ ਦੀ ਪਰਿਕਰਮਾ ਕਰਕੇ ਨਗਰ ਕੀਰਤਨ ਦੀ ਸਮਾਪਤੀ ਗੁਰਦੁਆਰਾ ਖਾਲਸਾ ਦੀਵਾਨ ਵਿਖੇ ਅਰਦਾਸ ਉਪਰੰਤ ਕੀਤੀ |