ਹਾਂਗਕਾਂਗ ਦੀ ਸੰਗਤ ਨੇ ਮਾਤਾ ਸਾਹਿਬ ਕੌਰ ਦਾ ਪ੍ਰਕਾਸ਼ ਪੁਰਬ ਮਨਾਇਆ

0
371

ਹਾਂਗਕਾਂਗ (ਜੰਗ ਬਹਾਦਰ ਸਿੰਘ)-ਖ਼ਾਲਸਾ ਸਪੋਰਟਸ ਕਲੱਬ ਵਲੋਂ ਹਾਂਗਕਾਂਗ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਖ਼ਾਲਸੇ ਦੀ ਮਾਤਾ ਸਾਹਿਬ ਕੌਰ ਦਾ ਪ੍ਰਕਾਸ਼ ਦਿਹਾੜਾ ਗੁਰਦੁਆਰਾ ਖ਼ਾਲਸਾ ਦੀਵਾਨ ਵਿਖੇ ਮਨਾਇਆ ਗਿਆ। ਇਸ ਸੰਬੰਧੀ ਗੱਲ ਕਰਦਿਆਂ ਗੁਰਚਰਨ ਸਿੰਘ ਗਾਲਿਬ ਨੇ ਦੱਸਿਆ ਕਿ ਖ਼ਾਲਸਾ ਕਲੱਬ ਵਲੋਂ ਲਗਾਤਾਰ 12 ਸਾਲਾਂ ਤੋਂ ਮਾਤਾ ਸਾਹਿਬ ਕੌਰ ਦਾ ਪ੍ਰਕਾਸ਼ ਪੁਰਬ ਮਨਾਇਆ ਜਾ ਰਿਹਾ ਹੈ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸਜੇ ਦੀਵਾਨ ਵਿਚ ਹੈੱਡਗ੍ਰੰਥੀ ਗਿਆਨੀ ਦਲਜੀਤ ਸਿੰਘ ਵਲੋਂ ਸੰਗਤਾਂ ਨਾਲ ਕਥਾ ਵਿਚਾਰਾਂ ਦੀ ਸਾਂਝ ਪਾਈ ਗਈ ਅਤੇ ਹੈੱਡ ਰਾਗੀ ਭਾਈ ਜਸਪਾਲ ਸਿੰਘ ਅਤੇ ਭਾਈ ਹਰਬਖ਼ਸ਼ ਸਿੰਘ ਦੇ ਕੀਰਤਨੀ ਜਥਿਆਂ ਵਲੋਂ ਸੰਗਤਾਂ ਨੂੰ ਅਨੰਦਮਈ ਕੀਰਤਨ ਨਾਲ ਨਿਹਾਲ ਕੀਤਾ ਗਿਆ।