ਹਾਂਗਕਾਂਗ ਵਿਚ ਮਾਤਾ ਗੁਜਰੀ ਜੀ ਅਤੇ ਸਾਹਿਬਜ਼ਾਦਿਆਂ ਦਾ ਮਨਾਇਆ ਸ਼ਹੀਦੀ ਦਿਹਾੜਾ

0
394

ਹਾਂਗਕਾਂਗ (ਜੰਗ ਬਹਾਦਰ ਸਿੰਘ)-ਹਾਂਗਕਾਂਗ ਦੀ ਸੰਗਤ ਵਲੋਂ ਗੁਰਦੁਆਰਾ ਖ਼ਾਲਸਾ ਦੀਵਾਨ ਅਤੇ ਗੁਰੂ ਨਾਨਕ ਦਰਬਾਰ (ਤੁੰਗ ਚੁੰਗ) ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਮਾਤਾ ਗੁਜਰੀ ਜੀ ਅਤੇ ਚਾਰ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਏ ਗਏ | ਇਸ ਮੌਕੇ ਜਿੱਥੇ ਰਾਗੀ ਸਿੰਘਾਂ ਵਲੋਂ ਵੈਰਾਗਮਈ ਕੀਰਤਨ ਰਾਹੀਂ ਸੰਗਤਾਂ ਨੂੰ ਗੁਰਬਾਣੀ ਸੁਣਾਈ ਗਈ ਉੱਥੇ ਕਥਾਵਾਚਕਾਂ ਵਲੋਂ ਗੌਰਵਮਈ ਸਿੱਖ ਵਿਰਸੇ ਦੀ ਸਾਂਝ ਸੰਗਤਾਂ ਨਾਲ ਪਾਈ ਗਈ | ਇਸ ਮੌਕੇ ਹਾਂਗਕਾਂਗ ਦੇ ਦੋਵੇਂ ਗੁਰਦੁਆਰੇ ਸਾਹਿਬਾਨ ਵਿਚ ਬੱਚਿਆਂ ਦੇ ਗੁਰਬਾਣੀ ਕੰਠ, ਸਵਾਲ-ਜਵਾਬ, ਕਵਿਤਾਵਾਂ, ਕਵੀਸ਼ਰੀਆਂ ਅਤੇ ਭਾਸ਼ਨ ਮੁਕਾਬਲੇ ਕਰਵਾਏ ਗਏ ਅਤੇ ਪ੍ਰਬੰਧਕਾਂ ਵਲੋਂ ਇਨ੍ਹਾਂ ਮੁਕਾਬਲਿਆਂ ਵਿਚ ਹਿੱਸਾ ਲੈਣ ਵਾਲੇ ਹਰੇਕ ਬੱਚੇ ਨੂੰ ਸਨਮਾਨ ਭੇਟ ਕਰਕੇ ਉਤਸ਼ਾਹਿਤ ਕੀਤਾ ਗਿਆ |