ਹੁਣ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ‘ਤੇ ਗੁਰਬਾਣੀ ਨੂੰ ਤੋੜ-ਮਰੋੜ ਕਰਨ ਦਾ ਦੋਸ਼

0
380

ਜਲੰਧਰ: ਸਿੱਖ ਜਥੇਬੰਦੀ ਸਤਿਕਾਰ ਕਮੇਟੀ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਉੱਪਰ ਗੁਰਬਾਣੀ ਨੂੰ ਤੋੜ-ਮਰੋੜ ਕੇ ਪੇਸ਼ ਕਰਨ ਦਾ ਇਲਜ਼ਾਮ ਲਾਇਆ ਹੈ। ਸਤਿਕਾਰ ਕਮੇਟੀ ਦਾ ਕਹਿਣਾ ਹੈ ਕਿ ਲੌਂਗੋਵਾਲ ਨੇ 21 ਤਰੀਕ ਨੂੰ ਤਖਤ ਸ੍ਰੀ ਦਮਦਮਾ ਸਾਹਿਬ ਵਿੱਚ ਗੁਰਬਾਣੀ ਨੂੰ ਤੋੜ-ਮਰੋੜ ਕੇ ਪੇਸ਼ ਕੀਤਾ। ਇਸ ਨਾਲ ਸੰਗਤਾਂ ਵਿੱਚ ਰੋਸ ਹੈ।

ਸਤਿਕਾਰ ਕਮੇਟੀ ਦੇ ਪ੍ਰਧਾਨ ਸੁਖਜੀਤ ਸਿੰਘ ਖੋਸਾ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ‘ਤੇ ਧਰਮ ਪ੍ਰਚਾਰ ਲਹਿਰ ਵਿੱਚ ਆਸਾ ਜੀ ਦੀ ਵਾਰ ਨੂੰ ਤੋੜ ਮਰੋੜ ਕੇ ਪੇਸ਼ ਕੀਤਾ ਗਿਆ। ਉਨਾਂ ਨੇ ਗੁਰਬਾਣੀ ਦੇ ਅਲਫਾਜ਼ ਨੂੰ ਹੋਰ ਤਰੀਕੇ ਨਾਲ ਪੇਸ਼ ਕੀਤਾ ਜਿਸ ਨੂੰ ਸੁਣ ਕੇ ਸਿੱਖਾਂ ਨੂੰ ਬੜਾ ਦੁਖ ਲੱਗਿਆ।

ਖੋਸਾ ਨੇ ਕਿਹਾ ਅਸੀਂ ਇਸ ਦੀ ਸ਼ਿਕਾਇਤ ਜਲੰਧਰ ਦੇ ਐਸਐਸਪੀ ਨੂੰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਧਾਰਾ 295-ਏ ਤਹਿਤ ਕਾਰਵਾਈ ਹੋਣੀ ਚਾਹੀਦੀ ਹੈ। ਜੇਕਰ ਅਚਨਚੇਤ ਹੀ ਲੌਂਗੋਵਾਲ ਕੋਲੋਂ ਗਲਤੀ ਹੋਈ ਤਾਂ ਉਨ੍ਹਾਂ ਨੂੰ ਮੁਆਫੀ ਮੰਗਣੀ ਚਾਹੀਦੀ ਸੀ ਪਰ ਇੰਨੇ ਦਿਨ ਬੀਤਣ ਤੋਂ ਬਾਅਦ ਉਨ੍ਹਾਂ ਨੇ ਅਜਿਹਾ ਕੁਝ ਨਹੀਂ ਕੀਤਾ।

ਖੋਸਾ ਨੇ ਕਿਹਾ ਕਿ ਇਸ ਲਈ ਪੁਲਿਸ ਨੂੰ ਸ਼ਿਕਾਇਤ ਦੇ ਕੇ ਐਕਸ਼ਨ ਦੀ ਮੰਗ ਕੀਤੀ ਹੈ। ਜੇਕਰ ਪੁਲਿਸ ਨੇ ਕੁਝ ਨਹੀਂ ਕੀਤਾ ਤਾਂ ਅਸੀਂ ਕੋਰਟ ਰਾਹੀਂ ਪਰਚਾ ਦਰਜ ਕਰਵਾਵਾਂਗੇ।