28 ਨੂੰ ਉਦਘਾਟਨੀ ਸਮਾਰੋਹ `ਚ ਪਾਕਿ ਜਾਣਗੇ ਸਿੱਧੂ

0
343

ਪਾਕਿਸਤਾਨ ਵੱਲੋਂ ਕਰਤਾਰਪੁਰ ਲਾਂਘੇ ਦੇ ਉਦਘਾਟਨ ਸਮਾਗਮ `ਚ ਸ਼ਾਮਲ ਹੋਣ ਲਈ ਦਿੱਤਾ ਸੱਦਾ ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਕਬੂਲ ਕਰ ਲਿਆ ਹੈ। ਮਿਲੀ ਜਾਣਕਾਰੀ ਅਨੁਸਾਰ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਉਹ ਇਸ ਸਮਾਗਮ `ਚ ਸ਼ਾਮਲ ਹੋਣ ਲਈ ਪਾਕਿਸਤਾਨ ਜਾਣਗੇ।

ਜਿ਼ਕਰਯੋਗ ਹੈ ਕਿ 28 ਨਵੰਬਰ ਨੂੰ ਹੋਣ ਵਾਲੇ ਇਸ ਸਮਾਗਮ ਲਈ ਅੱਜ ਹੀ ਪਾਕਿਸਤਾਨ ਵੱਲੋਂ ਕੈਬਨਿਟ ਮੰਤਰੀ ਨੂੰ ਸੱਦਾ ਦਿੱਤਾ ਗਿਆ ਸੀ।

ਕਰਤਾਰਪੁਰ ਲਾਂਘਾ : ਪਾਕਿ ਵੱਲੋਂ ਨੀਂਹ ਪੱਥਰ ਰੱਖਣ ਮੌਕੇ ਸਿੱਧੂ ਨੂੰ ਬੁਲਾਵਾ
ਜਿ਼ਕਰਯੋਗ ਹੈ ਕਿ ਜਦੋਂ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਸਹੁੰ ਚੁੱਕੀ ਸੀ ਤਾਂ ਉਸ ਸਮੇਂ ਵੀ ਉਨ੍ਹਾਂ ਨੇ ਨਵਜੋਤ ਸਿੰਘ ਸਿੱਧੂ ਨੂੰ ਆਪਣੇ ਬੁਲਾਇਆ ਸੀ। ਇਸ ਤੋਂ ਬਾਅਦ ਕਰਤਾਰਪੁਰ ਲਾਂਘਾ ਸੁਰੱਖਿਆਂ `ਚ ਆਇਆ ਸੀ। ਜਿਸ ਨੂੰ ਲੈ ਕੇ ਰਾਜਨੀਤਿਕ ਪਾਰਟੀਆਂ ਵਲੋਂ ਬਿਆਨਬਾਜ਼ੀ ਕੀਤੀ ਗਈ। ਨਵਜੋਤ ਸਿੰਘ ਸਿੱਧੂ ਮੰਤਰੀ ਬਣਨ ਤੋਂ ਬਾਅਦ ਇਹ ਉਨ੍ਹਾਂ ਦਾ ਦੂਜਾ ਦੌਰਾ ਹੋਵੇਗਾ। ਪਹਿਲੀ ਫੇਰੀ ਮੌਕੇ ਨਵਜੋਤ ਸਿੰਘ ਸਿੱਧੂ ਵੱਲੋਂ ਪਾਕਿਸਤਾਨ ਦੇ ਫੌਜ ਮੁੱਖੀ ਨਾਲ ਗਲਵੱਕੜੀ ਪਾਉਣ ਨੂੰ ਲੈ ਕੇ ਭਾਰਤ `ਚ ਵੱਖ-ਵੱਖ ਰਾਜਨੀਤਕ ਪਾਰਟੀਆਂ ਵੱਲੋਂ ਕੀਤੀ ਗਈ ਆਲੋਚਨਾ ਦਾ ਵੀ ਸਾਹਮਣਾ ਕਰਨਾ ਪਿਆ ਸੀ।