ਲੁਧਿਆਣਾ ਕੋਰਟ ਧਮਾਕੇ ਦਾ ਮਾਸਟਰ ਮਾਈਂਡ ਜਰਮਨੀ ‘ਚ ਗ੍ਰਿਫਤਾਰ

0
395

ਨਵੀਂ ਦਿੱਲੀ/ ਲੁਧਿਆਣਾ(ਏਜੰਸੀ,) : ਲੁਧਿਆਣਾ ਕੋਰਟ ਧਮਾਕੇ ਕੇਸ ਦੇ ਮਾਸਟਰ ਮਾਈਂਡ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਜਰਮਨੀ ਵਿਚ ਪੁਲਿਸ ਨੇ ਪਾਬੰਦੀਸ਼ੁਦਾ ਸੰਗਠਨ ਸਿੱਖ ਫਾਰ ਜਸਟਿਸ ਦੇ ਮੈਂਬਰ ਜਸਵਿੰਦਰ ਸਿੰਘ ਮੁਲਤਾਨੀ ਨੂੰ ਗ੍ਰਿਫਤਾਰ ਕੀਤਾ ਹੈ। ਜਸਵਿੰਦਰ ਸਿੰਘ ਲੁਧਿਆਣਾ ਅਦਾਲਤੀ ਬੰਬ ਧਮਾਕਿਆਂ ਦਾ ਮਾਸਟਰਮਾਈਂਡ ਦੱਸਿਆ ਜਾਂਦਾ ਹੈ। ਜਸਵਿੰਦਰ ਸਿੰਘ ਦਿੱਲੀ ਅਤੇ ਮੁੰਬਈ ਵਿੱਚ ਅੱਤਵਾਦੀ ਹਮਲੇ ਕਰਨ ਦੀ ਵੀ ਯੋਜਨਾ ਬਣਾ ਰਿਹਾ ਸੀ। ਉਸ ਨੂੰ ਇਨ੍ਹਾਂ ਹੀ ਦੋਸ਼ਾਂ ਤਹਿਤ ਗ੍ਰਿਫਤਾਰ ਕੀਤਾ ਗਿਆ ਹੈ।
ਦੱਸ ਦੇਈਏ ਕਿ ਭਾਰਤ ਸਰਕਾਰ ਦੀ ਬੇਨਤੀ ‘ਤੇ ਜਰਮਨ ਪੁਲਿਸ ਨੇ ਜਸਵਿੰਦਰ ਸਿੰਘ ਮੁਲਤਾਨੀ ਨੂੰ ਗ੍ਰਿਫਤਾਰ ਕੀਤਾ ਹੈ। ਜਸਵਿੰਦਰ ਸਿੰਘ ਮੁਲਤਾਨੀ ‘ਸਿੱਖਸ ਫਾਰ ਜਸਟਿਸ’ ਐਸਐਫਜੇ ਨਾਲ ਜੁੜੇ ਹੋਏ ਹਨ। ਦੋਸ਼ ਹੈ ਕਿ ਉਹ ਪਾਕਿਸਤਾਨੀ ਖੁਫੀਆ ਏਜੰਸੀ ਆਈਐੱਸਆਈ ਦੇ ਇਸ਼ਾਰੇ ‘ਤੇ ਕੰਮ ਕਰ ਰਿਹਾ ਸੀ ਅਤੇ ਦਿੱਲੀ ਅਤੇ ਮੁੰਬਈ ‘ਚ ਅੱਤਵਾਦੀ ਗਤੀਵਿਧੀਆਂ ਦੀ ਯੋਜਨਾ ਬਣਾ ਰਿਹਾ ਸੀ। ਅਧਿਕਾਰੀਆਂ ਮੁਤਾਬਕ 45 ਸਾਲਾ ਮੁਲਤਾਨੀ ਐਸਐਸਜੇ ਦੇ ਸੰਸਥਾਪਕ ਗੁਰਪਤਵੰਤ ਸਿੰਘ ਪੰਨੂ ਦਾ ਕਰੀਬੀ ਰਿਹਾ ਹੈ ਅਤੇ ਵੱਖਵਾਦੀ ਗਤੀਵਿਧੀਆਂ ਵਿੱਚ ਸ਼ਾਮਲ ਰਿਹਾ ਹੈ।