ਦੁਨੀਆ ਭਰ ‘ਚ ਕੋਰੋਨਾ ਦਾ ਕਹਿਰ, ਗਲੋਬਲ ਮਾਮਲੇ 39.5 ਕਰੋੜ ਤੋਂ ਪਾਰ

0
380

ਮਾਸਕੋ, ਏਐੱਨਆਈ : ਪੂਰੀ ਦੁਨੀਆ ਕੋਰੋਨਾ ਵਾਇਰਸ ਨਾਲ ਜੂਝ ਰਹੀ ਹੈ। ਵਾਇਰਸ ਦਾ ਕਹਿਰ ਆਪਣੇ ਸਿਖਰ ‘ਤੇ ਹੈ। ਇਸ ਦੇ ਨਾਲ ਹੀ, ਕੋਵਿਡ 19 ਦਾ ਨਵਾਂ ਰੂਪ ਓਮੀਕ੍ਰੋਨ149 ਦੇਸ਼ਾਂ ‘ਚ ਫੈਲ ਗਿਆ ਹੈ, ਜਿਸ ਤੋਂ ਬਾਅਦ ਵਾਇਰਸ ਨਾਲ ਇਨਫੈਕਟਡ ਲੋਕਾਂ ਦੀ ਗਿਣਤੀ ‘ਚ ਇਕ ਵਾਰ ਫਿਰ ਤੋਂ ਭਾਰੀ ਵਾਧਾ ਦਰਜ ਕੀਤਾ ਗਿਆ ਹੈ। ਕੋਵਿਡ-19 ਦੇ ਰੋਜ਼ਾਨਾ ਮਾਮਲੇ ਵਿਸ਼ਵ ਪੱਧਰ ‘ਤੇ ਲਗਾਤਾਰ ਵੱਧ ਰਹੇ ਹਨ। ਦੁਨੀਆ ਭਰ ‘ਚ ਕੋਰੋਨਾ ਵਾਇਰਸ ਦੇ ਕੁੱਲ ਮਾਮਲਿਆਂ ਦੀ ਗੱਲ ਕਰੀਏ ਤਾਂ ਇਹ ਅੰਕੜਾ 39.5 ਕਰੋੜ ਨੂੰ ਪਾਰ ਕਰ ਗਿਆ ਹੈ, ਜਦੋਂ ਕਿ ਵਾਇਰਸ ਕਾਰਨ ਦੁਨੀਆ ਭਰ ‘ਚ 57.4 ਲੱਖ ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ।

ਰੂਸ ‘ਚ ਕੋਵਿਡ-19 ਦੇ 171,905 ਨਵੇਂ ਮਾਮਲੇ ਆਏ ਹਨ ਸਾਹਮਣੇ
ਰੂਸ ਵਿਚ ਕੋਰੋਨਾ ਵਾਇਰਸ ਦਾ ਕਹਿਰ ਦਿਨੋਂ-ਦਿਨ ਵਧਦਾ ਜਾ ਰਿਹਾ ਹੈ। ਰੋਜ਼ਾਨਾ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ। ਪਿਛਲੇ 24 ਘੰਟਿਆਂ ਵਿਚ ਦੇਸ਼ ‘ਚ ਕੋਵਿਡ-19 ਦੇ 171,905 ਨਵੇਂ ਮਾਮਲੇ ਦਰਜ ਕੀਤੇ ਗਏ ਹਨ। ਕੇਂਦਰ ਨੇ ਕਿਹਾ, ‘ਕੋਵਿਡ-19 ਦੇ 171,905 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਪਿਛਲੇ 24 ਘੰਟਿਆਂ ਵਿਚ 609 ਲੋਕਾਂ ਦੀ ਮੌਤ ਹੋ ਗਈ ਹੈ। ਇਸਦੇ ਨਾਲ ਹੀ, ਜਵਾਬ ਕੇਂਦਰ ਨੇ ਕਿਹਾ ਕਿ ਪਿਛਲੇ 24 ਘੰਟਿਆਂ ‘ਚ ਕੋਵਿਡ-19 ਨਾਲ ਇਨਫੈਕਟਡ 10,843 ਲੋਕਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਕੇਂਦਰ ਨੇ ਕਿਹਾ ਕਿ ਦੇਸ਼ ਭਰ ਦੇ ਹਸਪਤਾਲਾਂ ਤੋਂ 55,683 ਕੋਵਿਡ-19 ਮਰੀਜ਼ਾਂ ਨੂੰ ਛੁੱਟੀ ਦੇ ਦਿੱਤੀ ਗਈ ਹੈ।