ਭਾਰਤ ਵੱਲੋਂ ਕਰੋਨਾ ਸਬੰਧੀ ਜਰੂਰੀ ਸੂਚਨਾ

0
329

ਹਾਂਗਕਾਂਗ(ਪੰਜਾਬੀ ਚੇਤਨਾ) : ਚੀਨ, ਹਾਂਗਕਾਂਗ, ਜਾਪਾਨ, ਦੱਖਣੀ ਕੋਰੀਆ, ਸਿੰਗਾਪੁਰ ਅਤੇ ਥਾਈਲੈਂਡ ਤੋਂ ਭਾਰਤ ਜਾਣ ਵਾਲੇ ਯਾਤਰੀਆਂ ਨੂੰ ਹੁਣ 13 ਫਰਵਰੀ ਤੋਂ ‘ਏਅਰ ਸੁਵਿਧਾ’ ਪੋਰਟਲ ‘ਤੇ ਪ੍ਰੀ-ਡਿਪਾਰਚਰ ਕੋਵਿਡ ਟੈਸਟ ਰਿਪੋਰਟ ਅਤੇ ਸਵੈ-ਸਿਹਤ ਘੋਸ਼ਣਾ ਪੱਤਰ ਅਪਲੋਡ ਕਰਨ ਦੀ ਲੋੜ ਨਹੀਂ ਹੋਵੇਗੀ। ਕੇਂਦਰੀ ਸਿਹਤ ਸਕੱਤਰ ਰਾਜੇਸ਼ ਭੂਸ਼ਣ ਨੇ ਕਿਹਾ ਕਿ ਸਰਕਾਰ ਨੇ ਇਹ ਫੈਸਲਾ ਲਿਆ ਹੈ ਕਿਉਂਕਿ ਇਨ੍ਹਾਂ ਦੇਸ਼ਾਂ ਵਿੱਚ ਪਿਛਲੇ ਚਾਰ ਹਫ਼ਤਿਆਂ ਵਿੱਚ ਕੋਵਿਡ-19 ਦੇ ਮਾਮਲਿਆਂ ਵਿੱਚ ਲਗਾਤਾਰ ਕਮੀ ਦੇਖਣ ਨੂੰ ਮਿਲ ਰਹੀ ਹੈ।