ਚੀਨ ਨਾਲ ਵਪਾਰਕ ਅਸੰਤੁਲਨ ਲਈ ਜਿਮੇਵਾਰ ਕੌਣ?

0
205

ਪੁਣੇ (ਪੀਟੀਆਈ): ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਕਿਹਾ ਕਿ ਚੀਨ ਨਾਲ ਵਪਾਰਕ ਅਸੰਤੁਲਨ ਦੀ ਜ਼ਿੰਮੇਵਾਰੀ ਕਾਰੋਬਾਰੀਆਂ ’ਤੇ ਵੀ ਨਿਰਭਰ ਕਰਦੀ ਹੈ। ਉਨ੍ਹਾਂ ਭਾਰਤੀ ਕਾਰਪੋਰੇਟਾਂ ਨੂੰ ਵਿਕਾਸ ਨਾ ਕਰਨ ਲਈ ਜ਼ਿੰਮੇਵਾਰ ਠਹਿਰਾਇਆ। ਉਨ੍ਹਾਂ ਕਿਹਾ ਕਿ ਸਰਕਾਰ ਆਤਮਨਿਰਭਰ ਭਾਰਤ ’ਤੇ ਜ਼ੋਰ ਦੇਣ ਵਰਗੀਆਂ ਨੀਤੀਆਂ ਲਿਆ ਰਹੀ ਹੈ ਪਰ ਵੱਡੇ ਪੱਧਰ ’ਤੇ ਵਿਦੇਸ਼ ’ਚ ਐਕਸਪੋਜ਼ਰ ਨਾਲ ਰਾਸ਼ਟਰੀ ਸੁਰੱਖਿਆ ਖਤਰੇ ਵਿੱਚ ਪੈ ਸਕਦੀ ਹੈ। ਚੀਨ ਨਾਲ ਵਪਾਰਕ ਅਸੰਤੁਲਨ ਕਾਰਨ ਪੈਦਾ ਹੋਈ ਚੁਣੌਤੀ ਨੂੰ ਬਹੁਤ ਗੰਭੀਰ ਅਤੇ ਭਿਆਨਕ ਦੱਸਦਿਆਂ ਉਨ੍ਹਾਂ ਕਿਹਾ ਕਿ ਇੱਥੇ ਜ਼ਿੰਮੇਵਾਰੀ ਸਿਰਫ਼ ਸਰਕਾਰ ਦੀ ਨਹੀਂ, ਸਗੋਂ ਇਹ ਕਾਰੋਬਾਰੀਆਂ ਦੀ ਵੀ ਬਣਦੀ ਹੈ। ਆਰਬੀਆਈ ਦੇ ਸਾਬਕਾ ਗਵਰਨਰ ਰਘੂਰਾਮ ਰਾਜਨ ਸਮੇਤ ਹੋਰਾਂ ਵੱਲੋਂ ਭਾਰਤ ਨੂੰ ਸੇਵਾਵਾਂ ’ਤੇ ਧਿਆਨ ਕੇਂਦਰਤ ਕਰਨ ਲਈ ਆਖਣ ’ਤੇ ਜੈਸ਼ੰਕਰ ਨੇ ਚਿਤਾਵਨੀ ਦਿੱਤੀ ਕਿ ਜਿਹੜੇ ਲੋਕ ਨੀਵਾਂ ਦਿਖਾਉਣ ਦੀ ਕੋਸ਼ਿਸ਼ ਕਰਦੇ ਹਨ, ਉਹ ਅਸਲ ਵਿੱਚ ਭਾਰਤ ਦੇ ਰਣਨੀਤਕ ਭਵਿੱਖ ਨੂੰ ਨੁਕਸਾਨ ਪਹੁੰਚਾ ਰਹੇ ਹਨ।