ਸੋਨੇ ਦੀਆਂ ਕੀਮਤਾਂ ‘ਚ ਲਗਾਤਾਰ ਗਿਰਾਵਟ

0
225

ਨਵੀਂ ਦਿੱਲੀ : ਕਮਜ਼ੋਰ ਸੰਸਾਰਕ ਰੁਖ ਦੇ ਵਿਚਕਾਰ ਸ਼ੁੱਕਰਵਾਰ ਨੂੰ ਸਰਾਫਾ ਬਾਜ਼ਾਰ ‘ਚ ਸੋਨਾ 160 ਰੁਪਏ ਡਿੱਗ ਕੇ 60,080 ਰੁਪਏ ਪ੍ਰਤੀ 10 ਗ੍ਰਾਮ ‘ਤੇ ਆ ਗਿਆ। HDFC ਸਕਿਓਰਿਟੀਜ਼ ਨੇ ਇਹ ਜਾਣਕਾਰੀ ਦਿੱਤੀ। ਪਿਛਲੇ ਕਾਰੋਬਾਰੀ ਸੈਸ਼ਨ ‘ਚ ਸੋਨਾ 60,240 ਰੁਪਏ ਪ੍ਰਤੀ 10 ਗ੍ਰਾਮ ‘ਤੇ ਬੰਦ ਹੋਇਆ ਸੀ। ਹਾਲਾਂਕਿ ਚਾਂਦੀ 360 ਰੁਪਏ ਚੜ੍ਹ ਕੇ 72,500 ਰੁਪਏ ਪ੍ਰਤੀ ਕਿਲੋਗ੍ਰਾਮ ‘ਤੇ ਪਹੁੰਚ ਗਈ।
ਦਿੱਲੀ ਦੇ ਬਾਜ਼ਾਰਾਂ ‘ਚ ਸੋਨਾ 160 ਰੁਪਏ ਪ੍ਰਤੀ 10 ਗ੍ਰਾਮ ਦੀ ਗਿਰਾਵਟ ਨਾਲ 60,080 ਰੁਪਏ ਪ੍ਰਤੀ 10 ਗ੍ਰਾਮ ‘ਤੇ ਕਾਰੋਬਾਰ ਕਰ ਰਿਹਾ ਸੀ। ਦੂਜੇ ਪਾਸੇ ਵਿਦੇਸ਼ੀ ਬਾਜ਼ਾਰ ‘ਚ ਸੋਨਾ 1,953 ਡਾਲਰ ਪ੍ਰਤੀ ਔਂਸ ‘ਤੇ ਰਿਹਾ, ਜਦਕਿ ਚਾਂਦੀ 23.10 ਡਾਲਰ ਪ੍ਰਤੀ ਔਂਸ ‘ਤੇ ਰਹੀ।