ਦਿੱਲੀ(ਏਜੰਸੀਆਂ): ਅਗਲੇ ਸੈਸ਼ਨ ਤੋਂ ਪੰਜਾਬ ਦੇ ਇੰਜਨੀਅਰਿੰਗ ਕਾਲਜਾਂ ਅਤੇ ਯੂਨੀਵਰਸਿਟੀਆਂ ਵਿਚ ਇੰਜਨੀਅਰਿੰਗ ਦੀ ਪੜ੍ਹਾਈ ਸੂਬੇ ਦੀ ਮਾਂ ਬੋਲੀ ਪੰਜਾਬੀ ਵਿਚ ਸ਼ੁਰੂ ਹੋ ਜਾਵੇਗੀ। ਅਜਿਹਾ ਕੇਂਦਰ ਸਰਕਾਰ ਦੀ ਪਹਿਲਕਦਮੀ ’ਤੇ ਪੰਜਾਬੀ ਭਾਸ਼ਾ ਦੀ ਚੜ੍ਹਦੀ ਕਲਾ ਦੇ ਮੱਦੇਨਜ਼ਰ ਕੀਤਾ ਜਾ ਰਿਹਾ ਹੈ। ਇੰਜਨੀਅਰਿੰਗ ਦੀਆਂ ਪੁਸਤਕਾਂ ਦਾ ਪੰਜਾਬੀ ‘ਚ ਅਨੁਵਾਦ ਕਰਨ ਦਾ ਕੰਮ ਸਰਕਾਰੀ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਬਠਿੰਡਾ ਨੂੰ ਸੌਂਪਿਆ ਗਿਆ ਹੈ, ਜਿੱਥੇ ਅਨੁਵਾਦ ਦਾ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ।