ਹਾਂਗਕਾਂਗ (ਪੰਜਾਬੀ ਚੇਤਨਾ) : ਭਾਈਚਾਰੇ ਵਿੱਚ ਇਹ ਖਬਰ ਦੁੱਖ ਨਾਲ ਪੜ੍ਹੀ ਜਾਵੇਗੀ ਕਿ ਸਾਡੇ ਸਭ ਦੇ ਹਰਮਨ ਪਿਆਰੇ ਵੀਰ ਜੱਸੀ ਤੁਗਲ ਇਸ ਫ਼ਾਨੀ ਸੰਸਾਰ ਨੂੰ ਅਲਵਿਦਾ ਆਖ ਗਏ ਹਨ।
ਬੀਤੀ ਸ਼ਾਮ ਅਚਾਨਕ ਸਿਹਤ ਖਰਾਬ ਹੋਣ ਕਾਰਨ ਉਨ੍ਹਾਂ ਨੂੰ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਤੇ ਕੁਝ ਸਮੇਂ ਬਾਅਦ ਹੀ ਇਹ ਮਾੜੀ ਖ਼ਬਰ ਆ ਗਈ।
ਜੱਸੀ ਜਿੱਥੇ ਇੱਕ ਉੱਚ ਕੋਟੀ ਦੇ ਗੀਤਕਾਰ ਸਨ, ਉਥੇ ਹੀ ਪੰਜਾਬ ਯੂਥ ਕਲੱਬ ਦੇ ਫਾਉਂਡਰ ਮੈਂਬਰ ਸਨ ਅਤੇ ਗੁਰੂ ਨਾਨਕ ਦੇਵ ਜੀ ਲੋਕ ਭਲਾਈ ਟਰੱਸਟ ਨਾਲ ਲੰਮੇ ਸਮੇਂ ਤੋਂ ਜੁੜੇ ਹੋਏ ਸਨ। ਵਾਹਿਗੁਰੂ ਅੱਗੇ ਅਰਦਾਸ ਹੈ ਕਿ ਉਹ ਵਿੱਛੜੀ ਆਤਮਾ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖਸਣ ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।