ਮਸ਼ਹੂਰ ਸਿੱਖ ਅਦਾਕਾਰ ਹੋਇਆ ਲਾਪਤਾ

0
149

ਮੁੰਬਈ (ਏਜੰਸੀ)- ‘ਤਾਰਕ ਮਹਿਤਾ ਕਾ ਉਲਟਾ ਚਸ਼ਮਾ’ ਦੇ ਪੁਰਾਣੇ ਸੋਢੀ ਗੁਰਚਰਨ ਸਿੰਘ ਸ਼ੋਅ ਛੱਡਣ ਤੋਂ ਬਾਅਦ ਵੀ ਲੋਕਾਂ ਦੇ ਦਿਲਾਂ ’ਚ ਵਸੇ ਹੋਏ ਹਨ। ਅਚਾਨਕ ਉਨ੍ਹਾਂ ਦਾ ਨਾਂ ਇਕ ਵਾਰ ਫਿਰ ਸੁਰਖੀਆਂ ’ਚ ਆ ਗਿਆ ਹੈ। ਦਰਅਸਲ, ਗੁਰਚਰਨ ਸਿੰਘ ਫਿਲਹਾਲ ਲਾਪਤਾ ਹਨ। ਉਹ ਦਿੱਲੀ ਤੋਂ ਮੁੰਬਈ ਜਾਣ ਲਈ ਨਿਕਲੇ ਸਨ, ਪਰ ਮੁੰਬਈ ਨਹੀਂ ਪਹੁੰਚੇ। ਕੁਝ ਦਿਨ ਪਹਿਲਾਂ ਉਹ ਮੁੰਬਈ ਤੋਂ ਦਿੱਲੀ ਆਪਣੇ ਪਿਤਾ ਦਾ ਜਨਮਦਿਨ ਮਨਾਉਣ ਆਏ ਸਨ। ਇਸ ਤੋਂ ਬਾਅਦ ਉਹ 22 ਅਪ੍ਰੈਲ ਨੂੰ ਵਾਪਸ ਮੁੰਬਈ ਜਾਣ ਲਈ ਰਵਾਨਾ ਹੋਏ, ਪਰ ਨਾ ਤਾਂ ਉਹ ਮੁੰਬਈ ਪਹੁੰਚੇ ਅਤੇ ਨਾ ਹੀ ਆਪਣੇ ਘਰ ਪਰਤੇ। ਅਜਿਹੇ ’ਚ ਉਹ ਕਿੱਥੇ ਹਨ, ਇਸ ਸਬੰਧੀ ਪਰਿਵਾਰ ਨੂੰ ਕੋਈ ਜਾਣਕਾਰੀ ਨਹੀਂ ਹੈ।

ਗੁਰਚਰਨ ਦੇ ਕਰੀਬੀ ਦੋਸਤ ਐੱਮ. ਐੱਸ. ਸੋਨੀ ਨੇ ਕਿਹਾ ਕਿ ਉਨ੍ਹਾਂ ਦੇ ਮਾਪੇ ਚਿੰਤਤ ਹਨ ਅਤੇ ਦਿੱਲੀ ਵਿਚ ਰਿਪੋਰਟ ਦਰਜ ਕਰਵਾਈ ਗਈ ਹੈ। ਗੁਰਚਰਨ ਜੀ ਦੀ ਸਿਹਤ ਵੀ ਪਿਛਲੇ ਕੁਝ ਦਿਨਾਂ ਤੋਂ ਠੀਕ ਨਹੀਂ ਸੀ। ਉਨ੍ਹਾਂ ਅੱਗੇ ਕਿਹਾ ਕਿ ਦਿੱਲੀ ਛੱਡਣ ਤੋਂ ਪਹਿਲਾਂ, ਉਨ੍ਹਾਂ ਦਾ ਬਲੱਡ ਪ੍ਰੈਸ਼ਰ ਹਾਈ ਸੀ ਅਤੇ ਕੁਝ ਟੈਸਟ ਵੀ ਕੀਤੇ ਗਏ ਸਨ। 24 ਅਪ੍ਰੈਲ ਤੋਂ ਉਨ੍ਹਾਂ ਦਾ ਫ਼ੋਨ ਵੀ ਬੰਦ ਆ ਰਿਹਾ ਹੈ।