ਮਸ਼ਹੂਰ ਪੰਜਾਬੀ ਸ਼ਾਇਰ ਸੁਰਜੀਤ ਪਾਤਰ ਦਾ ਦੇਹਾਂਤ

0
248

ਜਲੰਧਰ: ਮਸ਼ਹੂਰ ਸ਼ਾਇਰ ਸੁਰਜੀਤ ਪਾਤਰ ਦਾ ਅੱਜ ਸ਼ਨੀਵਾਰ ਨੂੰ ਦੇਹਾਂਤ ਹੋ ਗਿਆ ਹੈ। ਉਨ੍ਹਾਂ ਨੇ 79 ਸਾਲ ਦੀ ਉਮਰ ‘ਚ ਦੁਨੀਆ ਨੂੰ ਅਲਵਿਦਾ ਆਖਿਆ। ਜਾਣਕਾਰੀ ਅਨੁਸਾਰ ਉਨ੍ਹਾਂ ਦੀ ਮੌਤ ਦਾ ਕਾਰਨ ਦਿਲ ਦਾ ਦੌਰਾ ਹੈ। ਉਨ੍ਹਾਂ ਨੇ ਲੁਧਿਆਣਾ ਵਿਖੇ ਆਖਰੀ ਸਾਹ ਲਏ। ਉਹ ਪੰਜਾਬੀ ਦੇ ਮਸ਼ਹੂਰ ਸ਼ਾਇਰ ਵਜੋਂ ਜਾਣੇ ਜਾਂਦੇ ਸਨ।